ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਅੰਦਰ ਵੋਟਾਂ ਪੈਣ ਦਾ ਕੰਮ ਸ਼ਾਂਤੀ ਪੂਰਵਕ ਚੱਲ ਰਿਹਾ ਹੈ ਜਿਸ ਦੌਰਾਨ ਅੱਜ ਗੁਰਦਾਸਪੁਰ ਨੇੜੇ ਇਤਿਹਾਸਿਕ ਪਿੰਡ ਬੱਬੇਹਾਲੀ ਵਿਖੇ ਕੁਝ ਵਿਅਕਤੀਆਂ ਵੱਲੋਂ ਬਾਹਰੀ ਵਿਅਕਤੀਆਂ ਦੀ ਮੌਜੂਦਗੀ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਵਿਅਕਤੀ ਪਿੰਡ ਵਿੱਚ ਆ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਫਾਇਰਿੰਗ
ਇਸ ਦੌਰਾਨ ਰਾਜਾ ਬੱਬੇਹਾਲੀ ਅਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਕੁਝ ਵਿਅਕਤੀ ਹਥਿਆਰ ਲੈ ਕੇ ਪਿੰਡ 'ਚ ਘੁੰਮ ਰਹੇ ਹਨ ਜਿਸ ਕਾਰਨ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇਸ ਸਬੰਧ 'ਚ ਪੁਲਸ ਨੂੰ ਸੂਚਿਤ ਕੀਤਾ ਤਾਂ ਉਕਤ ਬਾਹਰੀ ਵਿਅਕਤੀ ਮੌਕਾ ਵੇਖ ਕੇ ਪਿੰਡ ਵਿੱਚੋਂ ਖਿਸਕ ਗਏ। ਇਸ ਬਾਰੇ ਪਤਾ ਲੱਗਦਿਆਂ ਹੀ ਜਿੱਥੇ ਥਾਣਾ ਤਿੱਬੜ ਦੀ ਪੁਲਸ ਮੌਕੇ 'ਤੇ ਪਹੁੰਚੀ। ਉਸ ਦੇ ਨਾਲ ਹੀ ਐੱਸ. ਐੱਸ. ਪੀ. ਹਰੀਸ਼ ਦਾਯਮਾ ਨੇ ਵੀ ਭਾਰੀ ਪੁਲਸ ਫੋਰਸ ਸਮੇਤ ਇਸ ਪਿੰਡ ਦੇ ਪੋਲਿੰਗ ਬੂਥ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ- ਅੱਜ ਹੋਵੇਗਾ ਤਰਨਤਾਰਨ ਜ਼ਿਲ੍ਹੇ ਦੀਆਂ 228 ਪੰਚਾਇਤਾਂ ਦੀ ਕਿਸਮਤ ਦਾ ਫ਼ੈਸਲਾ
ਉਹਨਾਂ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਕਿਸੇ ਵੀ ਬਾਹਰੀ ਵਿਅਕਤੀ ਨੂੰ ਪਿੰਡ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਮਾਹੌਲ ਖਰਾਬ ਕਰਨ ਦਿੱਤਾ ਜਾਵੇਗਾ। ਉਹਨਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤਾੜਨਾ ਕੀਤੀ ਗਈ ਜੇਕਰ ਕੋਈ ਵਿਅਕਤੀ ਪੁਲਸ ਦੇ ਕਾਬੂ ਆਇਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਚਾਇਤੀ ਚੋਣਾਂ: ਲੁਧਿਆਣਾ 'ਚ ਅਮਨ-ਅਮਾਨ ਨਾਲ ਵੋਟਿੰਗ ਮੁਕੰਮਲ
NEXT STORY