ਜਲੰਧਰ (ਬਿਊਰੋ)– ਪੰਜਾਬੀ ਗਾਇਕ ਬੱਬੂ ਮਾਨ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਹਨ। ਜੀ ਹਾਂ ਉਹ ‘ਸਰਦਾਰ ਬੋਲਦਾ’ ਟਾਈਟਲ ਹੇਠ ਪੰਜਾਬੀਆਂ ਦੀ ਅਣਖ ਨੂੰ ਬਿਆਨ ਕਰਦਾ ਗੀਤ ਲੈ ਕੇ ਆਏ ਹਨ। ਇਸ ਗੀਤ ਦਾ ਯੂਟਿਊਬ ’ਤੇ ਸਿਰਫ ਆਡੀਓ ਵਾਲਾ ਵੀਡੀਓ ਹੀ ਰਿਲੀਜ਼ ਕੀਤਾ ਗਿਆ ਹੈ।
ਗੀਤ ’ਚ ਬੱਬੂ ਮਾਨ ਨੇ ਸਿੱਖਾਂ ਦੇ ਇਤਿਹਾਸ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਹੈ, ਨਾਲ ਹੀ ਕੇਂਦਰ ਸਰਕਾਰ ਨੂੰ ਵੀ ਸਰਦਾਰਾਂ ਦੀ ਅਣਖ ਤੋਂ ਜਾਣੂ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਗਾਉਣ ਦੇ ਨਾਲ-ਨਾਲ ਇਸ ਦੇ ਬੋਲ ਤੇ ਮਿਊਜ਼ਿਕ ਵੀ ਖੁਦ ਬੱਬੂ ਮਾਨ ਨੇ ਤਿਆਰ ਕੀਤਾ ਹੈ।
ਇਸ ਜੋਸ਼ ਵਾਲੇ ਗੀਤ ਨੂੰ ਬੱਬੂ ਮਾਨ ਦੇ ਅਧਿਕਾਰਕ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਟਰੈਂਡਿੰਗ ’ਚ ਚੱਲ ਰਿਹਾ ਹੈ। ਗੀਤ ਨੂੰ ਯੂਟਿਊਬ ’ਤੇ ਹੁਣ ਤਕ 1.6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਦੱਸਣਯੋਗ ਹੈ ਕਿ ਬੱਬੂ ਮਾਨ ਕਿਸਾਨ ਅੰਦੋਲਨ ਦਾ ਰੱਜ ਕੇ ਸਮਰਥਨ ਕਰ ਰਹੇ ਹਨ। ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਵੀ ਕਿਸਾਨ ਅੰਦੋਲਨ ਨੂੰ ਸਮਰਪਿਤ ਕਰ ਦਿੱਤੇ ਹਨ। ਬੱਬੂ ਮਾਨ ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਕਿਸਾਨਾਂ ਦੇ ਸਮਰਥਨ ਤੋਂ ਇਲਾਵਾ ਹੋਰ ਕੋਈ ਪੋਸਟ ਨਹੀਂ ਪਾਈ ਜਾ ਰਹੀ।
ਨੋਟ– ਬੱਬੂ ਮਾਨ ਦਾ ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਆਪਣੀ ਰਾਏ ਜ਼ਰੂਰ ਦਿਓ।
ਕਿਸਾਨ ਅੰਦੋਲਨ ਦੇ ਸਮਰਥਨ 'ਚ ਆਇਆ ਬਾਲੀਵੁੱਡ, ਪ੍ਰਿਅੰਕਾ ਤੇ ਸੋਨਮ ਕਪੂਰ ਨੇ ਆਖੀ ਇਹ ਗੱਲ
NEXT STORY