ਰਾਜਪੁਰਾ : ਮਾਸੂਮ ਬੱਚਿਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਰਾਜਪੁਰਾ ਦੇ ਸ਼ਹੀਦ ਊਧਮ ਸਿੰਘ ਨਗਰ ਦਾ ਸਾਹਮਣੇ ਆਇਆ ਹੈ। ਜਿੱਥੇ ਇਕ ਗਰੀਬ ਪਰਿਵਾਰ ਨਾਲ ਸੰਬੰਧਤ ਬੱਚੀ ਨੂੰ ਇਕ ਮਾਂ-ਧੀ ਵਲੋਂ ਗਲੀ ਵਿਚ ਲੰਮੇ ਪਾ ਕੇ ਜਾਨਵਰਾਂ ਨਾਲ ਕੁੱਟਿਆ ਗਿਆ। ਇਸ ਦੌਰਾਨ ਉਥੇ ਮੌਜੂਦ ਕਿਸੇ ਵਿਅਕਤੀ ਵਲੋਂ ਕੁੱਟਮਾਰ ਦੀ ਇਸ ਘਟਨਾ ਦੀ ਵੀਡੀਓ ਆਪਣੇ ਮੋਬਾਈਲ ਵਿਚ ਕੈਦ ਕਰ ਲਈ। ਉਕਤ ਮਾਂ ਧੀ ਵਲੋਂ ਬੱਚੀ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ। ਦਰਿੰਦਗੀ ਦੀਆਂ ਹੱਦਾਂ ਪਾਰ ਕਰਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦੂਜੇ ਪਾਸੇ ਪੀੜਤ ਬੱਚੀ ਦੇ ਪਰਿਵਾਰ ਅਤੇ ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਮਾਂ-ਧੀ ਉਨ੍ਹਾਂ ਦੀ ਬੱਚੀ ਨੂੰ ਗਲਤ ਕੰਮ ਵਿਚ ਲਗਾਉਣਾ ਚਾਹੁੰਦੀਆਂ ਸਨ ਜਿਸ ਤੋਂ ਉਨ੍ਹਾਂ ਨੇ ਬੱਚੀ ਨੂੰ ਰੋਕਿਆ ਅਤੇ ਇਸੇ ਕਰਕੇ ਬੱਚੀ ਦੀ ਕੁੱਟਮਾਰ ਕੀਤੀ ਗਈ ਹੈ। ਉਧਰ ਬੱਚੀ ਨਾਲ ਕੁੱਟਮਾਰ ਕਰਨ ਵਾਲੀਆਂ ਮਾਂ-ਧੀ ਦਾ ਕਹਿਣਾ ਹੈ ਕਿ ਪਹਿਲਾਂ ਉਕਤ ਬੱਚੀ ਅਤੇ ਉਸ ਦੇ ਪਰਿਵਾਰ ਵਲੋਂ ਉਨ੍ਹਾਂ ਨੂੰ ਮੰਦਾ ਬੋਲਿਆ ਗਿਆ ਸੀ, ਜਿਸ ਕਾਰਨ ਉਨ੍ਹਾਂ ਉਸ ਦੀ ਕੁੱਟਮਾਰ ਕੀਤੀ।
ਇਸ ਮਾਮਲੇ ਵਿਚ ਜਦੋਂ ਰਾਜਪੁਰਾ ਸਿਟੀ ਥਾਣੇ ਦੇ ਏ. ਐੱਸ. ਆਈ. ਸੁਖਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਡਾਕਟਰ ਵਲੋਂ ਐੱਮ. ਐੱਲ. ਆਰ. ਹਾਸਲ ਕਰ ਲਈ ਹੈ ਅਤੇ ਪੀੜਤ ਬੱਚੇ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ 'ਚ ਸਭ ਤੋਂ ਵੱਧ ਗਾਂਜਾ ਅਤੇ ਭੁੱਕੀ ਦੀ ਹੋ ਰਹੀ 'ਸਮੱਗਲਿੰਗ'
NEXT STORY