ਜਲੰਧਰ (ਸੋਨੂੰ)- ਜਲੰਧਰ ਸ਼ਹਿਰ 'ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਬਸਤੀ ਬਾਵਾ ਖੇਲ ਦੇ ਰਾਜਾ ਗਾਰਡਨ ਇਲਾਕੇ 'ਚ ਬਾਬਾ ਬੁੱਢਾ ਜੀ ਪੁਲ ਨੇੜੇ ਨਹਿਰ 'ਚੋਂ ਇਕ ਅਣਪਛਾਤੇ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਮਿਲਣ 'ਤੇ ਪੁਲਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਦੇ ਮੋਰਚਰੀ ਘਰ ਵਿੱਚ ਭੇਜ ਦਿੱਤਾ। ਬੱਚਾ ਲਗਭਗ 2-3 ਮਹੀਨੇ ਦਾ ਜਾਪਦਾ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਹੈ।
ਇਹ ਵੀ ਪੜ੍ਹੋ: ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਸਤੀ ਬਾਵਾ ਖੇਲ ਦੇ ਰਾਜਾ ਗਾਰਡਨ ਇਲਾਕੇ 'ਚ ਬਾਬਾ ਬੁੱਢਾ ਜੀ ਪੁਲ ਨੇੜੇ ਨਹਿਰ ਵਿੱਚ ਇਕ ਬੱਚਾ ਮ੍ਰਿਤਕ ਪਿਆ ਹੈ। ਸੂਚਨਾ ਮਿਲਣ ਤੋਂ ਬਾਅਦ ਇਕ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ। ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ ਸਾਈਨ ਬੋਰਡ
ਲੋਕਾਂ ਨੇ ਬੱਚੇ ਦੀ ਲਾਸ਼ ਨੂੰ ਨਹਿਰ ਵਿੱਚ ਤੈਰਦੇ ਹੋਏ ਵੇਖੀ ਅਤੇ ਬਾਅਦ ਵਿੱਚ ਪੁਲਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਨਹਿਰ ਦੇ ਨੇੜੇ ਖੇਡ ਰਹੇ ਬੱਚਿਆਂ ਨੇ ਲੋਕਾਂ ਨੂੰ ਸੁਚੇਤ ਕੀਤਾ, ਜਿਸ ਕਾਰਨ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।
ਇਹ ਵੀ ਪੜ੍ਹੋ: High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
NEXT STORY