ਜਲੰਧਰ (ਵੈੱਬ ਡੈਸਕ)- ਪਿੰਕੂ ਟੀ.ਵੀ. ਦੇ ਯੂਟਿਊਬ ਚੈਨਲ 'ਤੇ "ਬੱਚਿਆਂ ਨਾਲ ਬੱਚਾ" ਨਾਂ ਦੀ ਇਕ ਨਵੀਂ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ 'ਚ ਬੱਚਿਆਂ ਦੇ ਭੋਲੇਪਨ ਅਤੇ ਉਨ੍ਹਾਂ ਨਾਲ ਖੇਡਣ ਦੀ ਮੌਜਮਸਤੀ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਵੀਡੀਓ ਵਿਚ ਮਾਪੇ ਵੀ ਬੱਚਿਆਂ ਨਾਲ ਬੱਚੇ ਬਣ ਕੇ ਖ਼ੂਬ ਮਸਤੀ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਇਸ ਵੀਡੀਓ ਰਾਹੀਂ ਇਹ ਦੱਸਿਆ ਗਿਆ ਹੈ ਕਿ ਬੱਚਿਆਂ ਨਾਲ ਬੱਚਾ ਬਣ ਕੇ ਤਾੜੀਆਂ ਮਾਰਨਾ, ਗੀਤ ਸੁਣਾਉਣਾ ਅਤੇ ਖੇਡਣਾ ਮਨ ਨੂੰ ਬਹੁਤ ਸਕੂਨ ਦਿੰਦਾ ਹੈ। ਵੀਡੀਓ ਵਿੱਚ ਬੱਚਿਆਂ ਦਾ ਅਜੀਬ ਮੂੰਹ ਬਣਾਉਣਾ, ਝੂਠ-ਮੂਠ ਦਾ ਰੋਣਾ-ਧੋਣਾ ਅਤੇ ਡਰਨਾ ਜਾਂ ਘਬਰਾਉਣਾ ਬਹੁਤ ਹੀ ਮਾਸੂਮੀਅਤ ਭਰਿਆ ਜਾਪਦਾ ਹੈ।

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
ਵੀਡੀਓ ਵਿਚ ਖੇਡਾਂ ਨੂੰ ਵੀ ਮਹੱਤਵ ਦਿੱਤਾ ਗਿਆ ਹੈ ਤੇ ਦੱਸਿਆ ਗਿਆ ਹੈ ਕਿ ਇਕੱਠੇ ਬੈਠ ਕੇ ਹੱਸਣਾ, ਗਾਉਣਾ, ਝੂਲੇ ਝੂਟਣਾ ਅਤੇ ਲੁਕਣ-ਮੀਟੀ ਵਰਗੀਆਂ ਖੇਡਾਂ ਬਚਪਨ ਦੀ ਅਸਲ ਖ਼ੁਸ਼ੀ ਨੂੰ ਬਿਆਨ ਕਰਦੀਆਂ ਹਨ। ਵੀਡੀਓ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਬੱਚਿਆਂ ਦਾ ਆਪਸ 'ਚ ਰੁੱਸਣਾ ਅਤੇ ਫਿਰ ਤੋਂ ਮਿਲ-ਜੁਲ ਕੇ ਖੇਡਣ ਲੱਗ ਜਾਣਾ ਵੀ ਇਕ ਬਹੁਤ ਹੀ ਪਿਆਰਾ ਅਹਿਸਾਸ ਹੁੰਦਾ ਹੈ।
ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
NEXT STORY