ਜਲੰਧਰ (ਚੋਪੜਾ) : ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਵੱਲੋਂ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਕੀਤੇ ਗਏ ਸੰਦੇਸ਼ ਤੋਂ ਸੰਤੁਸ਼ਟ ਹੋ ਕੇ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਨੇ ਪਿਛਲੇ 3 ਦਿਨਾਂ ਤੋਂ ਚੱਲ ਰਹੀ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ, ਜਿਸ ਤੋਂ ਬਾਅਦ ਡੀ. ਸੀ. ਦਫ਼ਤਰ ’ਚ ਕੰਮ ਮੁੜ ਲੀਹ ’ਤੇ ਆਉਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਦੇ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਧੰਮ ਨੇ ਦੇਰ ਰਾਤ ਜਾਰੀ ਪ੍ਰੈੱਸ ਬਿਆਨ 'ਚ ਦੱਸਿਆ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਜ਼ੂਮ ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਮਾਮਲੇ ਨੂੰ ਹੱਲ ਹੋਣ ਤੇ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਕਾਰਨ ਪੈਦਾ ਹੋਈ ਸਥਿਤੀ ਅਤੇ ਜਨਤਾ ਨੂੰ ਸਬੰਧਤ ਕੰਮਾਂ ਦੇ ਮੱਦੇਨਜ਼ਰ ਅਣਮਿੱਥੇ ਸਮੇਂ ਲਈ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਮੁੱਖ ਸਕੱਤਰ ਪੰਜਾਬ ਤੇ ਐੱਫ. ਸੀ. ਆਰ. ਨੇ ਮੰਗ ਕੀਤੀ ਕਿ ਮਾਲ ਅਫਸਰਾਂ ਦੀ ਸੁਰੱਖਿਆ, ਨਾਮਜ਼ਦਗੀ ਤੇ ਚਾਰਜਸ਼ੀਟ ਵਰਗੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ। ਐਸੋਸੀਏਸ਼ਨ ਦੇ ਨਵੇਂ ਫੈਸਲੇ ਨਾਲ ਹੁਣ ਸ਼ੁੱਕਰਵਾਰ ਨੂੰ ਰਾਜ ਭਰ ’ਚ ਰਜਿਸਟਰੀ ਸਮੇਤ ਸਾਰੇ ਮਾਲ ਅਫਸਰਾਂ ਨਾਲ ਸਬੰਧਤ ਕੰਮ ਰੁਟੀਨ ਵਾਂਗ ਹੋਣਗੋ, ਜਿਸ ਨਾਲ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਜਾਣਕਾਰੀ ਅਨੁਸਾਰ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿਨ ਭਰ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ, ਜਿਸ ਕਾਰਨ ਅੱਜ ਵੀ ਸਾਰੀਆਂ ਤਹਿਸੀਲਾਂ ’ਚ ਰਜਿਸਟਰੀਆਂ, ਇੰਤਕਾਲ ਸਮੇਤ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਬੰਧਤ ਸਾਰੇ ਕੰਮ ਠੱਪ ਰਹੇ। ਬਿਨੈਕਾਰਾਂ ਨੂੰ ਉਮੀਦ ਸੀ ਕਿ ਸਬ-ਰਜਿਸਟਰਾਰ-1 ਗੁਰਪ੍ਰੀਤ ਸਿੰਘ, ਸਬ-ਰਜਿਸਟਰਾਰ-2 ਜਸਕਰਨਜੀਤ ਸਿੰਘ ਤੇ ਸਾਰੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਵੀ ਕੰਮ 'ਤੇ ਪਰਤ ਆਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ: ਸੀਵਰੇਜ ਗੈਸ ਚੜ੍ਹਨ ਕਾਰਨ ਮਚੀ ਹਾਹਾਕਾਰ, ਇਕ ਦੀ ਮੌਤ
ਦੂਜੇ ਪਾਸੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਗੁਰਦੇਵ ਸਿੰਘ ਧੰਮ ਦਾ ਕਹਿਣਾ ਸੀ ਕਿ ਮਾਲ ਅਫਸਰਾਂ ਦੀ ਹੜਤਾਲ ਜਾਰੀ ਰਹੇਗੀ, ਜਿਸ ਕਾਰਨ ਅੱਜ ਕੰਮ ਸ਼ੁਰੂ ਹੋਣ ਦੀ ਆਸ ਲਾਈ ਬੈਠੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਧੰਮ ਨੇ ਦੱਸਿਆ ਕਿ ਲੁਧਿਆਣਾ ਵਿਖੇ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਬੇਲੋੜਾ ਤੰਗ ਕਰਨ ਦੇ ਮਾਮਲੇ ਨੂੰ ਦੇਖਦੇ ਹੋਏ ਐਸੋਸੀਏਸ਼ਨ ਨੇ ਆਪਣੀਆਂ ਕੁਝ ਮੰਗਾਂ ਰੱਖੀਆਂ। ਧੰਮ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ 3 ਮੁੱਖ ਮੰਗਾਂ ’ਚ ਮੁੱਖ ਮੰਤਰੀ ਪੱਧਰ ’ਤੇ 2 ਫੈਸਲੇ ਹੋਣ ਦੇ ਬਾਵਜੂਦ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਜਾ ਰਹੀ ਅਤੇ ਪੀ. ਸੀ. ਐੱਸ. 2020 ਦਾ ਪੈਨਲ ਪਿਛਲੇ 2 ਹਫ਼ਤਿਆਂ ਤੋਂ ਮੁੱਖ ਸਕੱਤਰ ਕੋਲ ਬਕਾਇਆ ਪਿਆ ਹੈ, ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਤੋਂ ਇਲਾਵਾ ਐੱਫ. ਸੀ. ਆਰ. ਤੋਂ ਐੱਨ. ਓ. ਸੀ. ਕਾਰਨ 3 ਚਾਰਜਸ਼ੀਟਾਂ ਦਾਇਰ ਨਾ ਕਰਨਾ ਤੇ ਵਾਧੇ ਨੂੰ ਰੋਕਣ ਦੇ ਫੈਸਲੇ ਦੀ ਸਮੀਖਿਆ ਨਾ ਕਰਨਾ ਸ਼ਾਮਲ ਹੈ। ਦੂਜੇ ਪਾਸੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਮੁਲਾਜ਼ਮ ਵਿਧਾਇਕ ਦਿਨੇਸ਼ ਚੱਢਾ ਵੱਲੋਂ ਫੇਸਬੁੱਕ ’ਤੇ ਦਿੱਤੇ ਸਪੱਸ਼ਟੀਕਰਨ ਤੋਂ ਸੰਤੁਸ਼ਟ ਹਨ, ਜਿਸ ਕਾਰਨ ਡੀ. ਸੀ. ਦਫਤਰ ਦੇ ਕਰਮਚਾਰੀ ਅੱਜ ਤੋਂ ਕੰਮ ’ਤੇ ਪਰਤ ਆਏ ਹਨ।
ਇਹ ਵੀ ਪੜ੍ਹੋ : ਇਸ ਵਾਰ ਨਵਾਂ ਦਾਅ : ਇਕੱਲੇ ਨਹੀਂ, 6 ਪਾਰਟੀਆਂ ਦੇ 3 ਗਠਜੋੜ ਲੜਨਗੇ ਪੰਜਾਬ ’ਚ ਲੋਕਸਭਾ ਚੋਣਾਂ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਟਾਰੀ ਬਾਜ਼ਾਰ ’ਚ ਤਾਰਾਂ ਤੋਂ ਦਿੱਸਿਆ ਆਤਿਸ਼ਬਾਜ਼ੀ ਦਾ ਨਜ਼ਾਰਾ, ਕਰੋੜਾਂ ਦੇ ਨੁਕਸਾਨ ਮਗਰੋਂ ਵੀ ਹਾਲਾਤ ਬੇਕਾਬੂ
NEXT STORY