ਬਠਿੰਡਾ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਅਹਿਮ ਕੜੀ ਮੰਨੇ ਜਾਂਦੇ ਖ਼ਤਰਨਾਕ ਗੈਂਗਸਟਰ ਦੀਪਕ ਟੀਨੂੰ ਦੀ ਸਿਹਤ ਵਿਗੜ ਗਈ ਹੈ। ਜਿਸ ਦੇ ਚੱਲਦੇ ਗੈਂਗਸਟਰ ਨੂੰ ਬਠਿੰਡੇ ਦਾ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਟੀਨੂੰ ਦੇ ਗੋਡਿਆਂ ਅਤੇ ਦੰਦਾਂ ਵਿਚ ਦਰਦ ਹੈ, ਜਿਸ ਦੇ ਚੱਲਦੇ ਉਸ ਨੂੰ ਸਖ਼ਤ ਸੁਰੱਖਿਆ ਹੇਠ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰਾਂ ਵੱਲੋਂ ਗੈਂਗਸਟਰ ਦੀਪਕ ਟੀਨੂ ਦਾ ਚੈੱਕਅੱਪ ਕਰਨ ਉਪਰੰਤ ਜੇਲ੍ਹ ਵਿੱਚ ਵਾਪਿਸ ਲਿਆਇਆ ਗਿਆ।
ਇਹ ਵੀ ਪੜ੍ਹੋ : ਦਸੂਹਾ ’ਚ ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ ’ਤੇ ਹਮਲਾ, ਇਕ ਦੀ ਮੌਤ
ਸਰਕਾਰੀ ਹਸਪਤਾਲ ਵਿਚ ਮੌਜੂਦ ਡਾਕਟਰ ਮੁਤਾਬਕ ਗੈਂਗਸਟਰ ਦੀਪਕ ਟੀਨੂੰ ਨੂੰ ਪੁਰਾਣੀ ਸੱਟ ਦੇ ਚੱਲਦਿਆਂ ਗੋਡੇ ਵਿਚ ਤਕਲੀਫ ਹੈ। ਇਸ ਤੋਂ ਪਹਿਲਾਂ ਵੀ ਉਹ ਜੇਲ੍ਹ ਵਿਚ ਜਾ ਕੇ ਦੀਪਕ ਟੀਨੂੰ ਦਾ ਚੈੱਕਅੱਪ ਕਰਕੇ ਆਏ ਸਨ। ਅੱਜ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ। ਜਿੱਥੇ ਗੈਂਗਸਟਰ ਦੀਪਕ ਟੀਨੂੰ ਦਾ ਐਕਸ-ਰਾ ਵੀ ਕਰਵਾਇਆ ਗਿਆ ਹੈ। ਉਪਰੰਤ ਜੇਲ੍ਹ ਪ੍ਰਸ਼ਾਸਨ ਨੂੰ ਗੈਂਗਸਟਰ ਦੀਪਕ ਟੀਨੂੰ ਦੇ ਗੋਡੇ ਦੀ ਐੱਮ. ਆਰ. ਆਈ. ਕਰਵਾਉਣ ਲਈ ਲਿਖਿਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ’ਚ ਲਿਆ
ਕੌਣ ਹੈ ਦੀਪਕ ਟੀਨੂੰ?
29 ਸਾਲਾ ਦੀਪਕ ਟੀਨੂੰ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ। ਉਸ ਉੱਪਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿਚ ਕਈ ਦਰਜਨ ਅਪਰਾਧਿਕ ਮਾਮਲੇ ਦਰਜ ਹਨ। ਟੀਨੂੰ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸਮ-ਖਾਸ ਹੈ। ਟੀਨੂੰ ਖ਼ਿਲਾਫ਼ ਹੁਣ ਤੱਕ ਕੁੱਲ 34 ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਕਤਲ ਦੇ 10 ਅਤੇ ਇਰਾਦਾ ਕਤਲ ਦੀ ਧਾਰਾ 307 ਅਧੀਨ 14 ਮਾਮਲਿਆਂ ਤੋਂ ਇਲਾਵਾ 10 ਹੋਰ ਮਾਮਲੇ ਵੀ ਵੱਖ-ਵੱਖ ਥਾਣਿਆਂ ਵਿਚ ਦਰਜ ਹਨ। ਦੀਪਕ ਟੀਨੂੰ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਗੈਂਗ ਲਈ ਫਾਇਨਾਂਸਰ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਲੰਗਰ ਛਕ ਕੇ ਸੜਕ ਪਾਰ ਕਰਨ ਲੱਗਿਆਂ ਨਾਲ ਵਾਪਰਿਆ ਵੱਡਾ ਹਾਦਸਾ, ਮੌਕੇ ’ਤੇ 8 ਸਾਲਾ ਬੱਚੀ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਬਕਾਰੀ ਵਿਭਾਗ ਦੀ ਸਖ਼ਤ ਕਾਰਵਾਈ, 1020 ਲੀਟਰ ਲਾਹਣ ਤੇ 5 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
NEXT STORY