ਭਵਾਨੀਗੜ੍ਹ (ਕਾਂਸਲ)- ਸਥਾਨਕ ਸ਼ਹਿਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪਿੰਡ ਆਲੋਅਰਖ ਨੂੰ ਜਾਂਦੀ ਸੜਕ 'ਤੇ ਇਕ ਸਵਿਫਟ ਕਾਰ ਤੇ ਮੋਟਰਸਾਇਕਲ ਵਿਚਕਾਰ ਇਕ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ 'ਚ ਇਕ ਛੋਟੀ ਬੱਚੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਨੌਜਵਾਨ ਜਖ਼ਮੀ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਨਰਿੰਦਰ ਸਿੰਘ, ਜੋ ਕਿ ਭਵਾਨੀਗੜ੍ਹ ਵਿਖੇ ਅਪਣੀ ਮਾਸੀ ਦੇ ਘਰ ਰਹਿੰਦਾ ਹੈ, ਆਪਣੇ ਮੋਟਰਸਾਇਕਲ ਰਾਹੀ ਆਪਣੀ ਮਾਸੀ ਦੀ ਲੜਕੀ ਹਰਗੁਣ ਕੌਰ (10) ਪੁੱਤਰੀ ਗੁਰਪਿੰਦਰ ਸਿੰਘ ਵਾਸੀ ਆਲੋਅਰਖ ਰੋਡ ਭਵਾਨੀਗੜ੍ਹ ਨੂੰ ਬਾਜ਼ਾਰ ਤੋਂ ਕੋਈ ਸਾਮਾਨ ਦਿਵਾ ਕੇ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਇਨ੍ਹਾਂ ਦੇ ਮੋਟਰਸਾਈਕਲ ਦੀ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਛੋਟੀ ਬੱਚੀ ਹਰਗੁਣ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਨੌਜਵਾਨ ਗੁਰਸੇਵਕ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ- '2 ਸੂਬਿਆਂ ਦੀ ਸਰਹੱਦ ਨੂੰ 'ਬਾਰਡਰ' ਬਣਾ ਦਿੱਤਾ...'
ਮ੍ਰਿਤਕ ਬੱਚੀ ਦਾ ਪਿਤਾ ਗੁਰਪਿੰਦਰ ਸਿੰਘ ਵਿਦੇਸ਼ ’ਚ ਰਹਿੰਦਾ ਹੈ। ਉਹ ਸਥਾਨਕ ਸ਼ਹਿਰ ਦੇ ਇਕ ਨਿੱਜੀ ਸਕੂਲ 'ਚ 5ਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਸਕੂਲ ’ਚ ਪੀ.ਟੀ.ਐੱਮ ’ਚ ਭਾਗ ਲੈ ਕੇ ਘਰ ਪਰਤਣ ਤੋਂ ਬਾਅਦ ਕੋਈ ਸਾਮਾਨ ਲੈਣ ਲਈ ਆਪਣੀ ਮਾਸੀ ਦੇ ਲੜਕੇ ਨਾਲ ਬਾਜ਼ਾਰ ਗਈ ਸੀ ਤੇ ਸਾਮਾਨ ਲੈ ਕੇ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰ ਗਿਆ।
ਇਸ ਘਟਨਾ ਦਾ ਪਤਾ ਚਲਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੋੜ ਗਈ। ਇਸ ਸਬੰਧੀ ਸਥਾਨਕ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਅਮਨਦੀਪ ਸਿੰਘ ਨਾਲ ਸੰਪਕਰ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਮ੍ਰਿਤਕ ਛੋਟੀ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਹਾਦਸੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਠੱਗਾਂ ਨੇ ਦੁਬਈ ਦੀ ਜਗ੍ਹਾ ਭੇਜ'ਤਾ ਪਾਕਿਸਤਾਨ, ਨਰਕ ਵਰਗੀ ਜ਼ਿੰਦਗੀ ਕੱਟ 22 ਸਾਲਾਂ ਬਾਅਦ ਹੋਈ 'ਘਰ ਵਾਪਸੀ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਥਾਣੇ 'ਚ ਧਮਾਕਾ ਤੇ ਖੇਤੀਬਾੜੀ ਮੰਤਰੀ ਦਾ ਕਿਸਾਨਾਂ ਬਾਰੇ ਵੱਡਾ ਬਿਆਨ, ਜਾਣੋਂ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ
NEXT STORY