ਦੋਰਾਹਾ (ਵਿਨਾਇਕ)- ਲੁਧਿਆਣਾ ਜ਼ਿਲ੍ਹੇ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ’ਤੇ ਪਿੰਡ ਦੁਗਰੀ ਨੇੜੇ ਇਕ ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਸਕੂਟਰੀ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਜਦੋਂ ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਆਲਮਗੀਰ ਵਿਖੇ ਮਿਲਣ ਜਾ ਰਹੇ ਸਨ। ਮ੍ਰਿਤਕਾਂ ਦੀ ਪਹਿਚਾਣ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਹੁਸ਼ਿਆਰਾ ਪੱਤੀ, ਪਿੰਡ ਰਾਮਪੁਰ, ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਹੁਸ਼ਿਆਰਾ ਪੱਤੀ, ਪਿੰਡ ਰਾਮਪੁਰ (ਲੁਧਿਆਣਾ) ਨੇ ਦੋਰਾਹਾ ਪੁਲਸ ਪਾਸ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦਾ ਭਰਾ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਆਲਮਗੀਰ ਜਾ ਰਹੇ ਸਨ।
ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਜਦੋਂ ਉਹ ਪੈਟਰੋਲ ਪੰਪ ਪਿੰਡ ਦੁੱਗਰੀ ਦੇ ਨੇੜੇ ਪੁੱਜੇ ਤਾਂ ਲੁਧਿਆਣਾ ਸਾਇਡ ਤੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫ਼ਟ ਡਿਜ਼ਾਇਰ ਕਾਰ ਦੇ ਨਾਮਲੂਮ ਡਰਾਈਵਰ ਨੇ ਤੇਜ਼ ਰਫਤਾਰੀ ਅਤੇ ਲਾਪ੍ਰਵਾਹੀ ਨਾਲ ਅੱਗੇ ਜਾ ਰਹੇ ਵਾਹਨਾਂ ਨੂੰ ਓਵਰਟੇਕ ਕਰਦੇ ਸਮੇਂ ਉਸ ਨੇ ਭਰਾ ਬਲਜੀਤ ਸਿੰਘ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਬਲਜੀਤ ਸਿੰਘ ਅਤੇ ਸੁਖਵਿੰਦਰ ਕੌਰ ਦੀ ਸੜਕ ‘ਤੇ ਡਿੱਗਣ ਕਾਰਨ ਗੰਭੀਰ ਜਖ਼ਮੀ ਹੋ ਜਾਣ ਕਰਕੇ ਦਰਦਨਾਕ ਮੌਤ ਹੋ ਗਈ ਅਤੇ ਉਨ੍ਹਾਂ ਦੀ ਸਕੂਟਰੀ ਬੁਰ੍ਹੀ ਤਰ੍ਹਾਂ ਚਕਨਾਚੂਰ ਹੋ ਗਈ। ਦੋਰਾਹਾ ਪੁਲਸ ਨੇ ਨਾਮਲੂਮ ਕਾਰ ਚਾਲਕ ਖ਼ਿਲਾਫ਼ ਧਾਰਾ 281/106(1)/ 324(4) ਬੀ.ਐੱਨ.ਐੱਸ. ਅਧੀਨ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਵੇਂ ਲਾਸ਼ਾਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਤਨੀ ਤੇ ਬੱਚਿਆਂ ਨੂੰ ਕਮਰੇ 'ਚੋਂ ਕੱਢ ਲਾ ਲਈ ਕੁੰਡੀ, ਫ਼ਿਰ ਜਦੋਂ ਨਾ ਆਇਆ ਬਾਹਰ ਤਾਂ...
NEXT STORY