ਲੁਧਿਆਣਾ (ਖੁਰਾਣਾ) : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ ਕਿਉਂਕਿ ਈ-ਪੋਸ਼ ਮਸ਼ੀਨ ਤੋਂ ਸਿਰਫ ਉਨ੍ਹਾਂ ਦੀ ਹੀ ਪਰਚੀ ਨਿਕਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਹੋ ਗਈ ਜਾਰੀ
ਦਰਅਸਲ ਕੇਂਦਰ ਦੀ ਮੋਦੀ ਸਰਕਾਰ ਨੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਕਣਕ ’ਚ ਲੰਬੇ ਸਮੇਂ ਤੋਂ ਚੱਲ ਰਹੇ ਘਪਲਿਆਂ ਨੂੰ ਰੋਕਣ ਲਈ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ, ਤਾਂ ਜੋ ਸਰਕਾਰੀ ਅਨਾਜ ਦੀ ਲਗਾਤਾਰ ਹੋ ਰਹੀ ਕਾਲਾਬਾਜ਼ਾਰੀ ਨੂੰ ਰੋਕਿਆ ਜਾ ਸਕੇ। ਸਰਕਾਰ ਨੇ ਇਸ ਯੋਜਨਾ ਨਾਲ ਜੁੜੇ ਹਰ ਮੈਂਬਰ ਨੂੰ ਹੁਕਮ ਦਿੱਤਾ ਹੈ ਕਿ ਰਾਸ਼ਨ ਕਾਰਡ ਧਾਰਕ ਆਪਣੇ ਇਲਾਕੇ ਦੇ ਨਜ਼ਦੀਕੀ ਰਾਸ਼ਨ ਡਿਪੂ ’ਚ ਜਾ ਕੇ ਆਪਣਾ ਈ-ਕੇ. ਵਾਈ. ਸੀ. ਮੁਫ਼ਤ ਕਰਵਾ ਲੈਣ, ਨਹੀਂ ਤਾਂ ਉਨ੍ਹਾਂ ਨੂੰ ਰਾਸ਼ਨ ਡਿਪੂਆਂ ਤੋਂ ਮਿਲਣ ਵਾਲੀ ਮੁਫ਼ਤ ਕਣਕ ਨਹੀਂ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ 'ਚ ਹਾਈ ਅਲਰਟ, ਵਿਗੜ ਗਏ ਹਾਲਾਤ, ਲੋਕਾਂ ਲਈ ਵੱਡੀ ਚਿਤਾਵਨੀ ਜਾਰੀ
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੌਜੂਦਾ ਇਸ ਪੜਾਅ ਦੌਰਾਨ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਨੂੰ ਜੁਲਾਈ ਤੋਂ ਸਤੰਬਰ ਤੱਕ 3 ਮਹੀਨਿਆਂ ਲਈ ਮੁਫ਼ਤ ਕਣਕ ਵੰਡ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਸੋਦੀਆ ਦੇ ਬਿਆਨ 'ਆਪ' ਪ੍ਰਧਾਨ ਅਮਨ ਅਰੋੜਾ ਦਾ ਸਪਸ਼ਟੀਕਰਨ
NEXT STORY