ਲੁਧਿਆਣਾ (ਬਿਪਨ ਭਾਰਦਵਾਜ)- ਖੰਨਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਆਨੰਦ ਨਗਰ 'ਚ ਛੱਠ ਪੂਜਾ ਲਈ ਆਏ ਇਕ ਨੌਜਵਾਨ ਦੀ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 25 ਸਾਲਾ ਮੌਂਟੂ ਕੁਮਾਰ ਵਜੋਂ ਹੋਈ ਹੈ। ਮੌਂਟੂ ਮੂਲ ਰੂਪ ਵਿੱਚ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਹਰਿਆਣਾ ਵਿੱਚ ਕੰਮ ਕਰਦਾ ਸੀ। ਉਹ ਦੋ ਦਿਨ ਪਹਿਲਾਂ ਹੀ ਖੰਨਾ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਛਠ ਪੂਜਾ ਲਈ ਆਇਆ ਸੀ। ਉਸ ਦਾ ਹਾਲੇ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ- ਮਸ਼ਹੂਰ ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇ.ਰਿੰਗ ਮਾਮਲੇ 'ਚੇ ਨਵਾਂ ਮੋੜ, ਸਾਹਮਣੇ ਆਇਆ 'Love' ਕੁਨੈਕਸ਼ਨ
ਮੌਂਟੂ ਦੇ ਰਿਸ਼ਤੇਦਾਰ ਸ਼ੰਕਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਦੀ ਧੀ ਦਾ ਜਨਮ ਦਿਨ ਸੀ, ਜਿਸ ਕਾਰਨ ਉਸ ਨੇ ਮੌਂਟੂ ਤੇ ਉਸ ਦੀ ਪਤਨੀ ਨੂੰ ਹਰਿਆਣਾ ਤੋਂ ਬੁਲਾਇਆ ਸੀ ਤਾਂ ਜੋ ਉਹ ਛੱਠ ਪੂਜਾ ਤੱਕ ਉਸ ਦੇ ਨਾਲ ਰਹਿਣ। ਇਸ ਦੌਰਾਨ ਸਵੇਰੇ ਤੜਕਸਾਰ ਮੌਂਟੂ ਛਠ ਪੂਜਾ ਲਈ ਗੰਨੇ ਛੱਤ 'ਤੇ ਲਿਜਾ ਰਿਹਾ ਸੀ, ਜਿਸ ਦੌਰਾਨ ਗੰਨੇ ਛੱਤ ਉਪਰੋਂ ਲੰਘਦੀ ਹਾਈ ਵੋਲਟੇਜ ਲਾਈਨ ਨਾਲ ਟਕਰਾ ਗਏ ਤੇ ਉਹ ਕਰੰਟ ਦੀ ਚਪੇਟ 'ਚ ਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ- ਇਸ਼ਕ 'ਚ ਅੰਨ੍ਹਾ ਇਨਸਾਨ ਕੀ-ਕੀ ਕਰ ਜਾਂਦੈ ! ਪਤਨੀ ਨੇ ਆਪਣੀਆਂ ਭੈਣਾਂ ਨਾਲ ਫੜੀਆਂ ਪਤੀ ਦੀਆਂ ਬਾਹਾਂ, ਤੇ ਆਸ਼ਕ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਮਾ ਮੰਡੀ ਬਾਜ਼ਾਰ ’ਚ ਕਾਂਗਰਸੀ ਆਗੂ ਦੀ ਪਤਨੀ ਦੀਆਂ ਵਾਲੀਆਂ ਝਪਟ ਕੇ ਲੈ ਗਏ ਲੁਟੇਰੇ
NEXT STORY