ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਈ ਵੱਡੇ ਆਗੂਆਂ ਦੇ ਰਿਸ਼ਤੇਦਾਰ ਮੈਦਾਨ 'ਚ ਸਨ, ਜਿਨ੍ਹਾਂ 'ਚ ਸਭ ਤੋਂ ਜ਼ਿਆਦਾ ਗਿਣਤੀ ਬਾਦਲ ਪਰਿਵਾਰ ਦੇ ਮੈਂਬਰਾਂ ਦੀ ਹੈ ਕਿਉਂਕਿ ਖ਼ੁਦ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ ਚੋਣਾਂ ਲੜ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ, ਭਤੀਜੇ ਮਨਪ੍ਰੀਤ ਬਾਦਲ ਵੀ ਚੋਣਾਂ ਲੜ ਰਹੇ ਹਨ।
ਇਹ ਵੀ ਪੜ੍ਹੋ : ਪੋਲਿੰਗ ਬੂਥਾਂ 'ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 21 ਫਰਵਰੀ ਨੂੰ ਛੁੱਟੀ ਦਾ ਐਲਾਨ
ਇਸ ਤੋਂ ਇਲਾਵਾ ਬਾਦਲ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਨੇ ਵੀ ਕਿਸਮਤ ਅਜ਼ਮਾਈ ਹੈ। ਹੁਣ ਸਭ ਦੀਆਂ ਨਜ਼ਰਾਂ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ ਕਿ ਬਾਦਲ ਪਰਿਵਾਰ ਦੇ ਕਿੰਨੇ ਮੈਂਬਰ ਇਕੱਠੇ ਵਿਧਾਨ ਸਭਾ ਪਹੁੰਚਣਗੇ। ਇਨ੍ਹਾਂ 'ਚੋਂ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਮਨਪ੍ਰੀਤ ਬਾਦਲ ਅਤੇ ਬਿਕਰਮ ਮਜੀਠੀਆ ਮੌਜੂਦਾ ਵਿਧਾਇਕ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੜ੍ਹਸ਼ੰਕਰ ਦੇ ਦੋ ਪਿੰਡਾਂ 'ਚ ਨਹੀਂ ਪਈ ਇਕ ਵੀ ਵੋਟ, ਜਾਣੋ ਕੀ ਰਿਹਾ ਕਾਰਨ
NEXT STORY