ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ 2026 ਦੀ ਆਮਦ ਨੂੰ ਲੈ ਕੇ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਇਲਾਵਾ ਲੱਖਾਂ ਸੰਗਤਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੇਟੀ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਦੌਰਾਨ ਬਾਦਲ ਪਰਿਵਾਰ ਵੱਲੋਂ ਸੱਚਖੰਡ ਵਿਖੇ ਜਿੱਥੇ ਦਰਸ਼ਨ ਦੀਦਾਰੇ ਕੀਤੇ, ਉੱਥੇ ਹੀ ਉਨ੍ਹਾਂ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ।
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਜਿੱਥੇ ਨਵੇਂ ਸਾਲ ਦੀ ਪੰਜਾਬ ਦੀਆਂ ਸੰਗਤਾਂ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਵਿਚ ਰਹਿ ਰਹੇ ਗੁਰੂ ਘਰ ਦੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਨੇ ਪੰਜਾਬ ਦੀ ਸੁੱਖ-ਸ਼ਾਂਤੀ ਵਾਸਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਬੇਨਤੀ ਵੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਪੰਜਾਬ ਦੀ ਵਿਗੜ ਰਹੀ ਲਾਅ ਐਂਡ ਆਰਡਰ ਦੀ ਸਥਿਤੀ ’ਤੇ ਜੇਕਰ ਛੇਤੀ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲਾ ਸਮਾਂ ਕਿਸ ਤਰ੍ਹਾਂ ਦਾ ਹੋਵੇਗਾ।
ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ : ਐਡਵੋਕੇਟ ਧਾਮੀ
NEXT STORY