ਅੰਮ੍ਰਿਤਸਰ (ਜ. ਬ.)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਦੂਸਰੇ ਦਿਨ ਬਾਦਲ ਪਰਿਵਾਰ ਵੱਲੋਂ ਸੇਵਾ ਨਿਭਾਈ ਗਈ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਹਰਿ ਕੀ ਪਉੜੀ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਬਾਣੀ ਸੁਣੀ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਹਰਿ ਕੀ ਪਉੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਲਿਖਵਾਏ ਗਏ ਸਨ, ਜਿਸ ਦੀ ਅੱਜ ਪੰਜ ਸਾਲ ਬਾਅਦ ਹੁਣ ਵਾਰੀ ਆਈ ਹੈ।
ਇਹ ਖ਼ਬਰ ਵੀ ਪੜ੍ਹੋ : ਕੜਾਕੇ ਦੀ ਠੰਡ ’ਚ ਮਾਂ ਨੇ ਨਹਾਉਣ ਲਈ ਕਿਹਾ ਤਾਂ 9 ਸਾਲਾ ਪੁੱਤ ਨੇ ਬੁਲਾ ਲਈ ਪੁਲਸ
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਕ੍ਰਿਪਾ ਨਾਲ ਪੰਜ ਸਾਲ ਬਾਅਦ ਇਹ ਸੇਵਾ ਦਾ ਮੌਕਾ ਮਿਲਿਆ ਹੈ, ਉਪਰੰਤ ਉਨ੍ਹਾਂ ਵੱਲੋਂ ਜਿੱਥੇ ਲੰਗਰ ਹਾਲ ’ਚ ਭਾਂਡਿਆਂ ਦੀ ਸੇਵਾ ਕੀਤੀ ਗਈ। ਇਸ ਉਪਰੰਤ ਬੀਬੀ ਹਰਸਿਮਰਤ ਕੌਰ ਬਾਦਲ ਨੇ ਬੱਚਿਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨੇ ਲੰਮਾ ਸਮਾਂ ਗੁਰੂਘਰ ’ਚ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ।
ਇਹ ਖ਼ਬਰ ਵੀ ਪੜ੍ਹੋ : ਲੰਡਨ ਤੋਂ ਬੈਂਗਲੁਰੂ ਜਾ ਰਹੇ ਜਹਾਜ਼ ’ਚ ਭਾਰਤੀ ਮੂਲ ਦੇ ਬ੍ਰਿਟਿਸ਼ ਡਾਕਟਰ ਨੇ ਇੰਝ ਬਚਾਈ ਵਿਅਕਤੀ ਦੀ ਜਾਨ
ਛੁੱਟੀਆਂ ਮਗਰੋਂ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਮਿਲੇਗੀ ਸਕੂਲ ਡਰੈੱਸ, ਜਾਰੀ ਹੋਏ 21.1 ਕਰੋੜ
NEXT STORY