ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ 2008 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ। ਇਸ ਦੌਰਾਨ ਉਨ੍ਹਾਂ ਦੀ ਅਗਵਾਈ ਨੇ ਦਿੱਲ਼ੀ, ਹਰਿਆਣਾ ਅਤੇ ਉੱਤਰਾਖੰਡ 'ਚ ਵੀ ਪੈਰ ਧਰਾਵਾ ਕੀਤਾ। ਉਨ੍ਹਾਂ ਨੇ ਪੰਜਾਬ ਦੇ ਉੱਪ ਮੁੱਖ ਮੰਤਰੀ ਵਜੋਂ ਵਾਂਗਡੋਰ ਸੰਭਾਲੀ ਅਤੇ ਲਗਾਤਾਰ ਸਾਢੇ 7 ਸਾਲ ਇਸ ਅਹੁਦੇ 'ਤੇ ਰਹੇ। 2017 ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ ਤੀਜੇ ਸਥਾਨ 'ਤੇ ਸਬਰ ਕਰਨਾ ਪਿਆ ਅਤੇ ਅਕਾਲੀ-ਭਾਜਪਾ ਗਠਜੋੜ ਨੂੰ ਸਿਰਫ 18 ਸੀਟਾਂ 'ਤੇ ਜਿੱਤ ਹਾਸਲ ਹੋਈ। 2022 'ਚ ਤਾਂ ਪਾਰਟੀ ਸਿਰਫ 3 ਸੀਟਾਂ ਤੱਕ ਹੀ ਸਿਮਟ ਗਈ ਅਤੇ ਉਸ ਨੂੰ ਸਕੂਟਰ ਪਾਰਟੀ ਕਹਿ ਕੇ ਮਜ਼ਾਕ ਉਡਾਇਆ ਗਿਆ। 2024 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਨੂੰ ਹੁਣ ਤੱਕ ਦੇ ਸਭ ਤੋਂ ਨਿਰਾਸ਼ਾਜਨਕ ਦੌਰ 'ਚੋਂ ਲੰਘਣਾ ਪਿਆ ਅਤੇ ਸਿਰਫ ਇਕ ਸੀਟ 'ਤੇ ਜਿੱਤ ਹਾਸਲ ਹੋਈ। ਸਿਰਫ ਪਾਰਟੀ ਪ੍ਰਧਾਨ ਦੀ ਪਤਨੀ ਹਰਸਿਮਰਤ ਕੌਰ ਬਾਦਲ ਆਪਣੀ ਸੀਟ ਬਚਾਉਣ 'ਚ ਕਾਮਯਾਬ ਰਹੇ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਦੀ ਮੌਤ 'ਤੇ CM ਮਾਨ ਦੀ ਪਤਨੀ ਸਣੇ ਅਮਨ ਅਰੋੜਾ ਦਾ ਬਿਆਨ
ਇਸ ਤੋਂ ਬਾਅਦ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਬਗਾਵਤੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ। ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਸਣੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਪਾਰਟੀ ਦੀਆਂ ਗਲਤੀਆਂ ਲਈ ਮੁਆਫ਼ੀਨਾਮਾ ਦਿੱਤਾ ਅਤੇ ਉਨ੍ਹਾਂ ਦੀ ਪ੍ਰਧਾਨਗੀ ਨੂੰ ਚੁਣੌਤੀ ਦਿੱਤੀ ਗਈ। ਇਸ ਤੋਂ ਬਾਅਦ ਆਖ਼ਰ 16 ਨਵੰਬਰ ਨੂੰ ਸੁਖਬੀਰ ਬਾਦਲ ਨੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਲਾ ਦਿੱਤਾ। ਅਜਿਹਾ ਪਹਿਲੀ ਵਾਰ ਸੀ ਕਿ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਲਾਇਆ ਗਿਆ ਹੋਵੇ। ਪਾਰਟੀ ਦੇ ਹਾਲਾਤ ਅਜਿਹੇ ਹੋ ਗਏ ਕਿ ਉਸ ਨੂੰ 4 ਹਲਕਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ 'ਚੋਂ ਵੀ ਬਾਹਰ ਰਹਿਣਾ ਪਿਆ। ਆਖ਼ਰਕਾਰ 55 ਦਿਨਾਂ ਬਾਅਦ ਉਨ੍ਹਾਂ ਦੀ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਪਾਰਟੀ ਦਾ ਪ੍ਰਧਾਨ ਕੌਣ ਬਣਦਾ ਹੈ ਪਰ ਬਾਦਲ ਪਰਿਵਾਰ ਦੋ ਦਹਾਕੇ ਤੋਂ ਵੀ ਵੱਧ ਸਮੇਂ ਮਗਰੋਂ ਪ੍ਰਧਾਨਗੀ ਤੋਂ ਲਾਂਭੇ ਹੋ ਗਿਆ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਫਿਰ ਖ਼ਤਰੇ ਦੀ ਘੰਟੀ! ਬੇਹੱਦ ਚਿੰਤਾਜਨਕ ਬਣੇ ਹਾਲਾਤ, ਰਹੋ ਬਚ ਕੇ
1 ਮਾਰਚ ਨੂੰ ਹੋਵੇਗੀ ਪ੍ਰਧਾਨ ਦੀ ਚੋਣ
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਹ ਵੀ ਫ਼ੈਸਲਾ ਲਿਆ ਹੈ ਕਿ 20 ਜਨਵਰੀ ਤੋਂ ਪਾਰਟੀ ਦੀਆਂ ਜੱਥੇਬੰਦਕ ਚੋਣਾਂ ਨਵੇਂ ਸਿਰੇ ਤੋਂ ਕਰਵਾਈਆਂ ਜਾਣ। ਇਹ ਭਰਤੀ ਮੁਹਿੰਮ ਇਕ ਮਹੀਨਾ ਚੱਲੇਗੀ ਤੇ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਚੋਣ 1 ਮਾਰਚ ਨੂੰ ਹੋਵੇਗੀ। ਗੁਲਜ਼ਾਰ ਸਿੰਘ ਰਣੀਕੇ ਮੁੱਖ ਚੋਣ ਅਫ਼ਸਰ ਹੋਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੰਮੂ ਕਸ਼ਮੀਰ ਤੇ ਹੁਸ਼ਿਆਰਪੁਰ ਦੇ ਇੰਚਾਰਜ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MLA ਗੁਰਪ੍ਰੀਤ ਗੋਗੀ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
NEXT STORY