ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ 'ਤੇ ਗੰਭੀਰ ਦੋਸ਼ ਲਗਾਏ ਹਨ।
ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ 'ਤੇ ਫਰੀਦਕੋਟ 'ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ 'ਚ ਜਗ੍ਹਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਕਾਲੀ ਸਰਕਾਰ ਬਣਨ ’ਤੇ ਕਾਂਗਰਸ ਦੇ ਘਪਲਿਆਂ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਬਿਠਾਇਆ ਜਾਵੇਗਾ : ਬਾਦਲ
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।
ਅਕਾਲੀ ਸਰਕਾਰ ਬਣਨ ’ਤੇ ਕਾਂਗਰਸ ਦੇ ਘਪਲਿਆਂ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਬਿਠਾਇਆ ਜਾਵੇਗਾ : ਬਾਦਲ
NEXT STORY