ਤਲਵੰਡੀ ਸਾਬੋ (ਮੁਨੀਸ਼)- ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ ਜਾਂਚ ਟੀਮ ਵੱਲੋਂ ਪੁੱਛਗਿੱਛ ਲਈ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜੇ ਸੰਮਨਾਂ ਦੇ ਜਵਾਬ ਵਿੱਚ ਬਾਦਲ ਨੇ ਸਿਹਤ ਖਰਾਬ ਹੋਣ ਦੇ ਬਹਾਨੇ ਜਾਂਚ ਟੀਮ ਨੂੰ ਸਹਿਯੋਗ ਦੇਣ ਤੋਂ ਇਨਕਾਰ ਕੀਤਾ ਹੈ ਜੋ ਮੰਦਭਾਗਾ ਹੈ। ਅਗਲੇ 10 ਦਿਨਾਂ ਵਿੱਚ ‘ਸਿੱਟ’ ਸਾਹਮਣੇ ਪੇਸ਼ ਨਾ ਹੋਣ 'ਤੇ ਸਿੱਖ ਜਥੇਬੰਦੀਆਂ ਬਾਦਲ ਰਿਹਾਇਸ਼ ਦਾ ਘਿਰਾਉ ਕਰਨਗੀਆਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।
ਇਹ ਵੀ ਪੜ੍ਹੋ: ਹੈਰਾਨੀਜਨਕ! ਜਲੰਧਰ ’ਚ ਕੋਰੋਨਾ ਵੈਕਸੀਨ ਲਗਵਾਉਣ ਦੇ ਬਾਅਦ ਇਹ ਸ਼ਖਸ ਬਣਿਆ ‘ਚੁੰਬਕ’, ਸਰੀਰ ਨਾਲ ਚਿਪਕਣ ਲੱਗੇ ਭਾਂਡੇ
ਉਨ੍ਹਾਂ ਪੁੱਛਿਆ ਕਿ ਪਿਛਲੇ ਦਿਨੀਂ ਬਸਪਾ ਸੁਪਰੀਮੋ ਮਾਇਆਵਤੀ ਨਾਲ ਗੱਲਬਾਤ ਦੌਰਾਨ ਸਿਹਤ ਬਿਲਕੁੱਲ ਠੀਕ ਹੋਣ ਦਾ ਦਾਅਵਾ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਦੀ ‘ਸਿੱਟ’ ਸਾਹਮਣੇ ਪੇਸ਼ ਹੋਣ ਦੇ ਨਾਂ 'ਤੇ ਹੀ ਸਿਹਤ ਖਰਾਬ ਕਿਵੇਂ ਹੋ ਗਈ। ਦਾਦੂਵਾਲ ਨੇ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਾਬਕਾ ਮੁੱਖ ਮੰਤਰੀ ‘ਸਿੱਟ’ ਦਾ ਸਹਿਯੋਗ ਕਰਦਿਆਂ ਉਕਤ ਜਾਂਚ ਵਿੱਚ ਸ਼ਾਮਿਲ ਹੁੰਦੇ ਪਰ ਉਨ੍ਹਾਂ ਵੱਲੋਂ ਇਨਕਾਰ ਕਰਨ ਨਾਲ ਜਾਪਦਾ ਹੈ ਕਿ ਉਹ ਸਹਿਯੋਗ ਦੇ ਮੂਡ ਵਿੱਚ ਨਹੀਂ।
ਜਥੇਦਾਰ ਦਾਦੂਵਾਲ ਨੇ ਅੱਗੇ ਕਿਹਾ ਕਿ ਜੇਕਰ ਸਾਬਕਾ ਮੁੱਖ ਮੰਤਰੀ ਦੀ ਸਿਹਤ ਸੱਚਮੁੱਚ ਖਰਾਬ ਹੈ ਤਾਂ ਉਹ ਨਿਯਮਾਂ ਮੁਤਾਬਿਕ ‘ਸਿੱਟ’ ਤੋਂ 10 ਦਿਨਾਂ ਦਾ ਸਮਾਂ ਲੈ ਸਕਦਾ ਹੈ ਪਰ 10 ਦਿਨਾਂ ਬਾਅਦ ਉਸਨੂੰ ਜਾਂਚ ਟੀਮ ਅੱਗੇ ਪੇਸ਼ ਹੋ ਕੇ ਸਹਿਯੋਗ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ
ਉਨ੍ਹਾਂ ਕਿਹਾ ਕਿ ਜੇ 10 ਦਿਨਾਂ ਬਾਅਦ ਵੀ ਸਾਬਕਾ ਮੁੱਖ ਮੰਤਰੀ ਬਾਦਲ ਜਾਂਚ ਟੀਮ ਅੱਗੇ ਪੇਸ਼ ਹੋ ਕੇ ਉਕਤ ਗੰਭੀਰ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਿਯੋਗ ਨਹੀਂ ਕਰਦਾ ਤਾਂ ਸਮੂਹ ਸਿੱਖ ਜਥੇਬੰਦੀਆਂ 25 ਜੂਨ ਨੂੰ ਸਵੇਰੇ 11 ਵਜੇ ਸਾਬਕਾ ਮੁੱਖ ਮੰਤਰੀ ਦੇ ਪਿੰਡ ਬਾਦਲ ਵਿਚਲੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨਗੀਆਂ।
ਹੈਰਾਨੀਜਨਕ! ਜਲੰਧਰ ’ਚ ਕੋਰੋਨਾ ਵੈਕਸੀਨ ਲਗਵਾਉਣ ਦੇ ਬਾਅਦ ਇਹ ਸ਼ਖਸ ਬਣਿਆ ‘ਚੁੰਬਕ’, ਸਰੀਰ ਨਾਲ ਚਿਪਕਣ ਲੱਗੇ ਭਾਂਡੇ
NEXT STORY