ਚੰਡੀਗੜ੍ਹ(ਭੁੱਲਰ)— ਪਿਛਲੇ ਦਿਨੀਂ ਅਬੋਹਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਮੁੱਦੇ 'ਤੇ ਕਾਂਗਰਸ ਖਿਲਾਫ ਕੀਤੀ ਗਈ ਰੈਲੀ ਦੌਰਾਨ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਉੱਥੇ ਮੌਜੂਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿ ਕੇ ਸੰਬੋਧਨ ਕਰਨ ਦਾ ਮਾਮਲਾ ਪੁਲਸ ਥਾਣੇ ਵਿਚ ਪਹੁੰਚ ਗਿਆ ਹੈ। ਇਸ ਸਬੰਧੀ ਅਕਾਲੀ ਦਲ ਦੇ ਸਾਬਕਾ ਵਰਕਿੰਗ ਕਮੇਟੀ ਮੈਂਬਰ ਗੁਰਸੇਵਕ ਸਿੰਘ ਹਰਪਾਲਪੁਰ ਨੇ ਜ਼ਿਲਾ ਮੋਹਾਲੀ ਦੇ ਸੋਹਾਣਾ ਵਿਚ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ 'ਚ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਇਸ ਸ਼ਿਕਾਇਤ ਦੀਆਂ ਕਾਪੀਆਂ ਪੰਜਾਬ ਦੇ ਗ੍ਰਹਿ ਸਕੱਤਰ ਤੇ ਡੀ. ਜੀ. ਪੀ. ਨੂੰ ਵੀ ਭੇਜੀਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਉਹ ਸ਼ਿਕਾਇਤ ਲੈ ਕੇ ਮੋਹਾਲੀ ਦੇ ਐੱਸ. ਐੱਸ. ਪੀ. ਦਫ਼ਤਰ ਗਏ ਸਨ ਪਰ ਉਨ੍ਹਾਂ ਦੇ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਨੇ ਥਾਣਾ ਸੋਹਾਣਾ 'ਚ ਪਹੁੰਚ ਕੇ ਬਾਦਲ ਤੇ ਭੂੰਦੜ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਲਈ ਵਰਤੇ ਜਾਣ ਵਾਲੇ ਇਸ ਸ਼ਬਦ ਦੀ ਵਰਤੋਂ ਕਿਸੇ ਵਿਸ਼ੇਸ਼ ਵਿਅਕਤੀ ਲਈ ਕੀਤੀ ਜਾਣੀ, ਕਿਸੇ ਵੀ ਤਰ੍ਹਾਂ ਬਰਦਾਸ਼ਤਯੋਗ ਨਹੀਂ ਹੈ ਤੇ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਬਾਦਲ ਵੀ ਬਰਾਬਰ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਮੰਚ 'ਤੇ 'ਬਾਦਸ਼ਾਹ ਦਰਵੇਸ਼' ਕਹੇ ਜਾਣ ਦੇ ਬਾਵਜੂਦ ਇਸ 'ਤੇ ਉਸੇ ਸਮੇਂ ਇਤਰਾਜ਼ ਨਹੀਂ ਜਤਾਇਆ।
...ਤੇ ਹੁਣ ਨਵਜੋਤ ਸਿੱਧੂ ਦਾ ਏ. ਜੀ. ਅਤੁਲ ਨੰਦਾ ਨਾਲ ਪਿਆ ਪੰਗਾ
NEXT STORY