ਨਵਾਂਸ਼ਹਿਰ (ਵੈੱਬ ਡੈਸਕ)– ਨਵਾਂਸ਼ਹਿਰ ਵਿਖੇ ਅੱਜ ਅਕਾਲੀ-ਬਸਪਾ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬਸਪਾ ਸੁਪ੍ਰੀਮੋ ਮਾਇਆਵਤੀ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ’ਚ ਮਾਇਆਵਤੀ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅੱਜ ਸਿਹਤ ਖ਼ਰਾਬ ਹੋਣ ਕਰਕੇ ਅੱਜ ਦੇ ਪ੍ਰੋਗਰਾਮ ਵਿਚ ਨਹੀਂ ਆ ਸਕੇ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦਾ ਪੂਰਾ ਆਸ਼ਿਰਵਾਦ ਸੁਖਬੀਰ ਸਿੰਘ ਬਾਦਲ ਨੂੰ ਵੀ ਹਾਸਲ ਹੈ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਪ੍ਰਕਾਸ਼ ਸਿੰਘ ਦੇ ਅੰਦਰ ਪੰਜਾਬ ਲਈ ਵੱਡਾ ਜਜ਼ਬਾ ਹੈ, ਉਹ ਇਸ ਉਮਰ ਵਿਚ ਵੀ ਵਿਧਾਨ ਸਭਾ ਚੋਣਾਂ ਲੜ ਰਹੇ ਹਨ। ਉਨ੍ਹਾਂ ਕਿਹਾ ਕਿ 4 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਲੋਕ ਸੇਵਾ ਲਈ ਵਿਧਾਨ ਸਭਾ ਦੀ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ: ਸੁਖਬੀਰ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਪਹਿਲੀ ਵਾਰ ਮਾਫ਼ੀਆ ਦੇ ਮਾਈਨਿੰਗ ਕਿੰਗ ਚੰਨੀ ਨੂੰ CM ਚਿਹਰਾ ਬਣਾਇਆ
ਉਨ੍ਹਾਂ ਕਿਹਾ ਕਿ ਮੈਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਬਾਰੇ ਇਕ ਗੱਲ ਜ਼ਰੂਰ ਕਹਿਣਾ ਚਾਹੁੰਦੀ ਹਾਂ ਕਿ ਕਈ ਵਾਰ ਪੰਜਾਬ ਦੀ ਸੱਤਾ ਹਾਸਲ ਕਰਕੇ ਮੁੱਖ ਮੰਤਰੀ ਵਜੋ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਦੀ ਬੇਹੱਦ ਸੇਵਾ ਕੀਤੀ ਹੈ। ਹੁਣ ਉਨ੍ਹਾਂ ਦੀ ਉਮਰ ਵੀ ਹੋ ਚੁੱਕੀ ਹੈ ਪਰ ਸੇਵਾ ਦਾ ਜੋ ਜਜ਼ਬਾ ਉਨ੍ਹਾਂ ਵਿਚ ਹੈ, ਉਹ ਕਦੇ ਵੀ ਘੱਟ ਨਹੀਂ ਹੋਇਆ। ਉਹ ਇਸ ਉਮਰ ਵਿਚ ਵੀ ਵਿਧਾਨ ਸਭਾ ਦੀ ਚੋਣ ਲੜ ਕੇ ਜਨਤਾ ਦੀ ਸੇਵਾ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਜਲੰਧਰ: ਬੱਸਾਂ ਦੇ ਚੱਲਣ ਬਾਰੇ ਜਾਣਕਾਰੀ ਲੈ ਕੇ ਹੀ ਸਫ਼ਰ ’ਤੇ ਨਿਕਲਣ ਯਾਤਰੀ, ਝਲਣੀ ਪੈ ਸਕਦੀ ਹੈ ਪਰੇਸ਼ਾਨੀ
ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਕਾਸ਼ ਸਿੰਘ ਬਾਦਲ ਨੂੰ ਪਤਾ ਹੈ ਕਿ ਉਨ੍ਹਾਂ ਦਾ ਪੁੱਤਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੰਮ ਕਰ ਰਿਹਾ ਹੈ ਪਰ ਉਨ੍ਹਾਂ ਨੇ ਤੈਅ ਕੀਤਾ ਹੋਇਆ ਹੈ ਕਿ ਜਦੋਂ ਤੱਕ ਠੀਕ ਹੈ ਅਤੇ ਚੱਲਣ-ਫਿਰਨ ਦੇ ਲਾਇਕ ਹਨ, ਉਹ ਜਨਤਾ ਦੀ ਸੇਵਾ ਕਰਦੇ ਰਹਿਣਗੇ। ਇਹੀ ਕਾਰਨ ਹੈ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੰਬੀ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੰਬੀ ਦੇ ਲੋਕ ਵੱਡੇ ਫ਼ਰਕ ਦੇ ਨਾਲ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਨਾਬਾਲਗ ਕੁੜੀ ਦਾ ਗਲਾ ਵੱਢ ਕੇ ਕਤਲ, ਖੇਤਾਂ ’ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੁਲਸ ਦੀ ਵੱਡੀ ਕਾਰਵਾਈ, ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ
NEXT STORY