ਜਲੰਧਰ (ਲਾਭ ਸਿੰਘ ਸਿੱਧੂ)– ਕਾਂਗਰਸ ਪਾਰਟੀ ਨੇ ਹਮੇਸ਼ਾ ਐੱਸ. ਸੀ. ਵਰਗ, ਪੱਛੜਿਆਂ ਵਰਗਾਂ ਅਤੇ ਗਰੀਬਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਅਤੇ ਉਨ੍ਹਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਬਟੋਰੀਆਂ ਹਨ ਅਤੇ ਇਹੀ ਕੁਝ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗ਼ਰੀਬਾਂ ਅਤੇ ਇਨ੍ਹਾਂ ਵਰਗਾਂ ਨਾਲ ਕਰ ਰਹੇ ਪਰ ਹੁਣ ਐੱਸ. ਸੀ. ਸਮਾਜ ਕਾਂਗਰਸ ਨੂੰ ਮੂੰਹ-ਤੋੜ ਜਵਾਬ ਦੇਵੇਗਾ। ਇਹ ਗੱਲ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਹੀ।
ਇਹ ਵੀ ਪੜ੍ਹੋ: ਭਾਜਪਾ ਸਰਕਾਰ ਸਾਡੇ ਵਿਰੁੱਧ ਕੇਸ ਦਰਜ ਕਰੇ, ਅਸੀਂ ਗ੍ਰਿਫ਼ਤਾਰੀਆਂ ਦੇਣ ਨੂੰ ਤਿਆਰ: ਸੁਖਜਿੰਦਰ ਰੰਧਾਵਾ
ਗੜ੍ਹੀ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਕਾਂਗਰਸ ਪਾਰਟੀ ਨੇ ਸੱਤਾ ਭੋਗੀ ਹੈ ਪਰ ਇਨ੍ਹਾਂ ਗਰੀਬ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਸਗੋਂ ਇਨ੍ਹਾਂ ਨੂੰ ਵੋਟਾਂ ਦੇ ਜ਼ਰੀਏ ਲੁੱਟਿਆ ਹੈ। ਵੋਟਾਂ ਆਉਣ ’ਤੇ ਇਨ੍ਹਾਂ ਵਰਗਾਂ ਨੂੰ ਬਹੁਤ ਝਾਂਸੇ ਦਿੱਤੇ ਜਾਂਦੇ ਰਹੇ ਹਨ ਪਰ ਵੋਟਾਂ ਲੈਣ ਤੋਂ ਬਾਅਦ ਤੂੰ ਕੌਣ ਅਤੇ ਮੈਂ ਕੌਣ ਵਾਲੀ ਗੱਲ ਕਰਦੇ। ਮੁੱਖ ਮੰਤਰੀ ਚੰਨੀ ਨੇ ਐੱਸ. ਸੀ. ਵਰਗ ਲਈ ਕੋਈ ਕੰਮ ਨਹੀਂ ਕੀਤਾ ਤੇ ਨਾ ਹੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਹੂਲਤ ਦਿੱਤੀ ਹੈ। ਇਹ ਵਰਗ ਪਹਿਲਾਂ ਨਾਲੋਂ ਵੀ ਕਮਜ਼ੋਰ ਹੋਇਆ ਹੈ।
ਇਹ ਵੀ ਪੜ੍ਹੋ: ਚੋਣਾਂ ਦੇ ਗਣਿਤ 'ਚ ਹਿੰਦੂਆਂ ਤੇ ਵਪਾਰੀਆਂ ਨੂੰ ਭੁੱਲੀਆਂ ਸਿਆਸੀ ਪਾਰਟੀਆਂ
ਗੜ੍ਹੀ ਨੇ ਕਿਹਾ ਕਿ ਆਉਣ ਵਾਲੀ ਅਕਾਲੀ-ਬਸਪਾ ਗੱਠਜੋੜ ਸਰਕਾਰ ਦਲਿਤ ਤੇ ਗਰੀਬ ਵਰਗ ਦੇ ਲੋਕਾਂ ਦੀ ਬਾਂਹ ਫੜੇਗੀ ਅਤੇ ਉਨ੍ਹਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਆਰੰਭ ਕਰੇਗੀ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਗਰੀਬਾਂ ਲਈ ਆਟਾ-ਦਾਲ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਗਰੀਬ ਵਰਗ ਦੀਆਂ ਬੱਚੀਆਂ ਲਈ ਸਾਈਕਲ ਸਕੀਮ ਅਤੇ ਦਲਿਤ ਵਰਗ ਦੇ ਬੱਚਿਆਂ ਦੀ ਪੜ੍ਹਾਈ ਲਈ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਸੀ ਪਰ ਕਾਂਗਰਸ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਇਹ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਫਿਰ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਨੇ ਗਰੀਬ ਵਰਗ ਦੀਆਂ ਵੋਟਾਂ ਬਟੋਰਨ ਲਈ ਇਨ੍ਹਾਂ ਨੂੰ ਲਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਵਰਗ ਕਾਂਗਰਸ ਦੇ ਝਾਂਸਿਆਂ ’ਚ ਨਹੀਂ ਫਸੇਗਾ ਅਤੇ ਕਾਂਗਰਸ ਨੂੰ ਆਉਂਦੀਆਂ ਚੋਣਾਂ ਵਿਚ ਸਬਕ ਸਿਖਾਏਗਾ।
ਇਹ ਵੀ ਪੜ੍ਹੋ: ਠੰਡ ਤੋਂ ਬਚਾਉਣ ਲਈ ਬਾਲੀ ਅੱਗ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਡੇਢ ਸਾਲਾ ਬੱਚੇ ਦੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਜਪਾ ਸਰਕਾਰ ਸਾਡੇ ਵਿਰੁੱਧ ਕੇਸ ਦਰਜ ਕਰੇ, ਅਸੀਂ ਗ੍ਰਿਫ਼ਤਾਰੀਆਂ ਦੇਣ ਨੂੰ ਤਿਆਰ: ਸੁਖਜਿੰਦਰ ਰੰਧਾਵਾ
NEXT STORY