ਫ਼ਰੀਦਕੋਟ (ਰਾਜਨ)- ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਇਲਾਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਦੀ ਜ਼ਮਾਨਤ ਦੀ ਦਰਖਾਸਤ ਨੂੰ ਸਥਾਨਕ ਐਡੀਸ਼ਨਲ ਸ਼ੈਸ਼ਨ ਜੱਜ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜੁਡੀਸ਼ੀਅਲ ਰੀਮਾਂਡ ’ਤੇ ਚੱਲ ਰਹੇ ਅਤੇ ਨਾਭਾ ਜੇਲ੍ਹ ਵਿਚ ਬੰਦ ਸਾਬਕਾ ਵਿਧਾਇਕ ਦੀ ਪੇਸ਼ੀ ਹੁਣ 7 ਜੂਨ ਨੂੰ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਬਿਆਨ, ਕਹੀ ਇਹ ਗੱਲ
ਇੱਥੇ ਇਹ ਦੱਸਣਯੋਗ ਹੈ ਕਿ ਸਥਾਨਕ ਵਿਜੀਲੈਂਸ ਵਿਭਾਗ ਵੱਲੋਂ ਕਾਂਗਰਸੀ ਵਿਧਾਇਕ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਦੀ ਪੜਤਾਲ ਅਤੇ ਪੁੱਛਗਿੱਛ ਕਰਨ ਉਪਰੰਤ ਬੀਤੀ 15 ਮਈ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ 22 ਮਈ ਤੱਕ ਪੁਲਸ ਰੀਮਾਂਡ ਹਾਸਲ ਕੀਤਾ ਗਿਆ ਸੀ। ਪੁਲਸ ਰੀਮਾਂਡ ਖਤਮ ਹੋਣ ਉਪਰੰਤ ਅਦਾਲਤ ਦੇ ਹੁਕਮਾਂ ਅਨੁਸਾਰ ਸਾਬਕਾ ਵਿਧਾਇਕ ਨੂੰ ਜੁਡੀਸ਼ੀਅਲ ਰੀਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।ੋ
CM ਮਾਨ ਵੱਲੋਂ ਪ੍ਰਕਾਸ਼ ਸਿੰਘ ਬਾਦਲ 'ਤੇ ਲਾਏ ਦੋਸ਼ਾਂ ਦਾ ਅਕਾਲੀ ਦਲ ਦਾ ਸਪਸ਼ਟੀਕਰਨ, ਕਹੀਆਂ ਇਹ ਗੱਲਾਂ
NEXT STORY