ਚੰਡੀਗੜ੍ਹ, (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਐਲਾਨ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਚੋਣ ਜ਼ਮਾਨਤ ਵੀ ਜ਼ਬਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਸਭ ਤੋਂ ਵੱਧ ਨਫ਼ਰਤ ਕਰਨ ਵਾਲੇ ਵਿਅਕਤੀ ਦੀ ਚੋਣ ਹੋਵੇ ਤਾਂ ਉਹ ਅਮਰਿੰਦਰ ਸਿੰਘ ਹੋਣਗੇ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਨਹੀਂ ਬਲਕਿ ਲੋਕ ਤੇ ਕਾਂਗਰਸ ਵਿਧਾਇਕ ਵੀ ਉਨ੍ਹਾਂ ਦੇ ਖਿਲਾਫ਼ ਹਨ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉੱਤਰ ਪ੍ਰਦੇਸ਼ ਵਿਚ ਬਹੁਜਨ ਸਮਾਜ ਪਾਰਟੀ ਲਈ ਚੋਣ ਪ੍ਰਚਾਰ ਵੀ ਕਰੇਗੀ ਤੇ ਬਸਪਾ ਦੀ ਜਿੱਤ ਯਕੀਨੀ ਕਰਨ ਦੀ ਦਿਸ਼ਾ ਵਿਚ ਕਦਮ ਵਧਾਏਗੀ।
ਉੱਥੇ ਹੀ ਬਸਪਾ ਦੇ ਕੌਮੀ ਜਨਰਲ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਕਾਂਗਰਸ ਦੀ ਲੀਡਰਸ਼ਿਪ ਵਿਚ ਭ੍ਰਿਸ਼ਟਾਚਾਰ ਤੇ ਘੋਟਾਲਿਆਂ ਨੂੰ ਖਤਮ ਕਰਨ ਲਈ ਕੰਮ ਕਰਨਗੇ। ਮੌਜੂਦਾ ਸਰਕਾਰ ਦਲਿਤ ਤੇ ਕਿਸਾਨ ਵਿਰੋਧੀ ਹੈ, ਜਦਕਿ ਅਸੀਂ ਸਭ ਦੇ ਕਲਿਆਣ ਤੇ ਵਿਕਾਸ ਲਈ ਕੰਮ ਕਰਾਂਗੇ।
ਵਿਦੇਸ਼ 'ਚ ਵੱਸਦੇ ਪੰਜਾਬੀ ਭਾਈਚਾਰੇ ਨੇ ਸਮੇਂ ਦੀ ਨਬਜ਼ ਨੂੰ ਪਹਿਚਾਣਦੇ ਹੋਏ ਪਾਇਆ ਵੱਡਾ ਯੋਗਦਾਨ : ਔਜਲਾ
NEXT STORY