ਚੰਡੀਗੜ੍ਹ (ਰਮਨਜੀਤ) : ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲੀ ਲਈ ਰਾਜ ਦੇ ਵੱਖ-ਵੱਖ ਇਲਾਕਿਆਂ 'ਚ ਕੀਤੀ ਗਈ ਅਧਿਕਾਰੀ ਯਾਤਰਾ ਦੇ ਆਖਰੀ ਦਿਨ ਪੰਜਾਬ ਵਿਧਾਨਸਭਾ ਸਭਾ ਸਪੀਕਰ ਨੂੰ ਪਟੀਸ਼ਨ ਸੌਂਪੀ। ਬੈਂਸ ਭਰਾਵਾ ਨੇ ਦਾਅਵਾ ਕੀਤਾ ਹੈ ਕਿ ਪਟੀਸ਼ਨ 'ਤੇ ਰਾਜਭਰ ਦੇ 21 ਲੱਖ ਲੋਕਾਂ ਵਲੋਂ ਹਸਤਾਖਰ ਕੀਤੇ ਗਏ ਹਨ। ਪੰਜਾਬ ਅਧਿਕਾਰੀ ਯਾਤਰਾ ਦੇ ਆਖ਼ਰੀ ਦਿਨ ਲੋਕ ਇਨਸਾਫ਼ ਪਾਰਟੀ ਦਾ ਇਹ ਕਾਫਿਲਾ ਪਟਿਆਲਾ 'ਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਦੁੱਖ ਨਿਵਾਰਨ ਸਾਹਿਬ ਤੋਂ ਚੱਲਿਆ ਸੀ ਅਤੇ ਚੰਡੀਗੜ੍ਹ ਤੱਕ ਆਉਂਦੇ ਰਸਤੇ 'ਚ ਪੈਂਦੇ ਕਈ ਸ਼ਹਿਰਾਂ ਅਤੇ ਕਸਬਿਆਂ ਤੋਂ ਹੁੰਦਾ ਹੋਇਆ ਪੰਜਾਬ ਵਿਧਾਨਸਭਾ ਤੱਕ ਪਹੁੰਚਿਆ। ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਅਤੇ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਕੋਈ ਵੀ ਸੂਬਾ ਆਪਣੀ ਦਾਤ ਕਿਸੇ ਨੂੰ ਮੁਫ਼ਤ 'ਚ ਨਹੀ ਦਿੰਦਾ ਜਿਵੇਂ ਮਾਰਬਲ, ਕੋਲਾ, ਇਮਾਰਤੀ ਲੱਕੜੀ, ਕੱਚਾ ਤੇਲ ਆਦਿ ਮੁੱਲ ਮਿਲਦਾ ਹੈ ਅਤੇ ਪੰਜਾਬ ਦਾ ਪਾਣੀ ਹੀ ਕਿਉਂ ਮੁਫ਼ਤ ਦਿੱਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਦਿੱਲੀ ਤੋਂ ਆਪਣੇ ਪਾਣੀ ਦੀ ਕੀਮਤ ਵਸੂਲ ਕਰ ਰਿਹਾ ਹੈ ਅਤੇ ਹਿਮਾਚਲ ਨੇ ਵੀ ਦਿੱਲੀ ਨਾਲ ਪਾਣੀ ਦੀ ਕੀਮਤ ਦਾ ਇਕਰਾਰਨਾਮਾ ਕੀਤਾ ਹੈ, ਫੇਰ ਪੰਜਾਬ ਆਪਣੇ ਪਾਣੀਆਂ ਦੀ ਕੀਮਤ ਕਿਉਂ ਨਹੀਂ ਵਸੂਲ ਕਰ ਰਿਹਾ। ਇਸ ਲਈ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਪੰਜਾਬ ਦੇ ਪਾਣੀਆਂ ਦੇ ਬਿਲ ਬਣਾ ਕੇ ਭੇਜੇ ਜਾਣ ਅਤੇ ਉਨ੍ਹਾਂ ਦੀਆਂ ਕਾਪੀਆਂ ਕੇਂਦਰ ਸਰਕਾਰ ਨੂੰ ਭੇਜੀਆਂ ਜਾਣ।
ਇਹ ਵੀ ਪੜ੍ਹੋ : 'ਜਾਗੋ' ਨੇ ਜਥੇਦਾਰ ਦੇ ਬਿਆਨ ਦੇ ਅਰਥਾਂ ਨੂੰ ਸਮਝਣ ਦੀ ਕੀਤੀ ਅਪੀਲ
ਇਹ ਵੀ ਪੜ੍ਹੋ : ਫਿਲੌਰ ਦੀ ਘਟਨਾ, ਪਤਨੀ ਨੇ ਥਾਣੇ 'ਚ ਕੀਤੀ ਪਤੀ ਦੀ ਸ਼ਿਕਾਇਤ, ਜਦੋਂ ਘਰ ਪੁੱਜੀ ਪੁਲਸ ਤਾਂ ਉੱਡੇ ਹੋਸ਼
ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਕਿਹਾ ਕਿ ਜੇਕਰ ਤਿੰਨ ਮਹੀਨਿਆਂ ਦੇ ਅੰਦਰ ਉਪਰੋਕਤ ਸੂਬਿਆਂ ਨੂੰ ਪਾਣੀ ਦੇ ਬਿਲ ਨਹੀਂ ਭੇਜੇ ਜਾਂਦੇ ਤਾਂ ਜਿਥੋਂ ਨਹਿਰਾਂ ਰਾਹੀਂ ਰਾਜਸਥਾਨ ਨੂੰ ਪਾਣੀ ਜਾਂਦੀ ਹੈ, ਉਥੋਂ ਮੋਘੇ ਬਣਾ ਕੇ ਪੰਜਾਬ ਦੇ ਖੇਤਾਂ ਨੂੰ ਲੋਕ ਇਨਸਾਫ਼ ਪਾਰਟੀ ਪਾਣੀ ਦੇਵੇਗੀ। ਉਨ੍ਹਾਂ ਫਾਜ਼ਿਲਕਾ ਦੇ ਪਿੰਡ ਕੋਇਲ ਖੇੜਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਇਸ ਦੇ ਆਸ ਪਾਸ ਟਿਊਵੈਲਾਂ ਦਾ ਪਾਣੀ ਖੇਤੀ ਲਾਇਕ ਨਹੀਂ ਹੈ ਅਤੇ ਗਰਮੀ ਵਿਚ ਉੱਥੇ ਸੋਕਾ ਪੈ ਜਾਂਦਾ ਹੈ, ਜਿਸ ਨਾਲ ਡੰਗਰ ਮਰ ਜਾਂਦੇ ਹਨ ਅਤੇ ਇਨਸਾਨਾਂ ਨੂੰ ਪੀਣ ਵਾਲਾ ਪਾਣੀ 1500/- ਪ੍ਰਤੀ ਟੈਂਕਰ ਲੈਣਾ ਪੈਂਦਾ ਹੈ। ਬੈਂਸ ਨੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਪੰਜਾਬ ਨੂੰ ਪਾਣੀ ਦੀ ਕੀਮਤ ਮਿਲਦੀ ਸੀ ਪਰ ਆਜ਼ਾਦੀ ਤੋਂ ਬਾਅਦ ਪੰਜਾਬ ਤੋਂ ਪਾਣੀ ਖੋਹ ਕੇ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਮੁਫ਼ਤ 'ਚ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਕੱਲੇ ਰਾਜਸਥਾਨ ਵੱਲ 16 ਲੱਖ ਕਰੋੜ ਰੁਪਏ ਪਾਣੀ ਦੇ ਲੈਣ ਵਾਲੇ ਹਨ, ਜਿਸ ਨਾਲ ਪੰਜਾਬ ਭਾਰਤ ਦਾ ਹੀ ਨਹੀਂ ਸਗੋਂ ਦੁਨੀਆਂ ਦੇ ਅਮੀਰ ਸੂਬਿਆਂ ਦੀ ਗਿਣਤੀ 'ਚ ਆ ਜਾਵੇਗਾ।
ਇਹ ਵੀ ਪੜ੍ਹੋ : ਸੜਕ 'ਚ ਪਏ ਟੋਇਆਂ ਕਾਰਨ ਸਵਿਫਟ ਕਾਰ ਸਵਾਰ ਨੌਜਵਾਨ ਦੀ ਮੌਤ
ਅੰਮ੍ਰਿਤਸਰ 'ਚ ਦਰਿੰਦਗੀ: ਫ਼ਾਜ਼ਿਲਕਾ ਤੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਕੁੜੀ ਨਾਲ 6 ਵਿਅਕਤੀਆਂ ਵਲੋਂ ਗੈਂਗਰੇਪ
NEXT STORY