ਲੁਧਿਆਣਾ (ਵਿੱਕੀ)- ਆਗਾਮੀ ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ਦੀ ਸਿਆਸਤ 'ਚ ਲਗਾਤਾਰ ਫੇਰ ਬਦਲ ਜਾਰੀ ਹਨ। ਅਜਿਹੇ 'ਚ ਇਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿੱਥੇ ਲੁਧਿਆਣਾ ਵਿੱਚ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਬੈਂਸ ਭਰਾਵਾਂ ਨੂੰ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਦਾ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਹੀ ਨਹੀਂ, ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ।
"ਬੈਂਸ ਭਰਾਵਾਂ" ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ ਸੀ। 2019 ਦੀਆਂ ਆਮ ਚੋਣਾਂ ਵਿੱਚ ਸਿਮਰਜੀਤ ਬੈਂਸ, ਜਿਸ ਨੇ ਆਪਣੀ 'ਲੋਕ ਇਨਸਾਫ ਪਾਰਟੀ' ਦੀ ਟਿਕਟ 'ਤੇ ਚੋਣ ਲੜਕੇ ਲਗਭਗ 3.07 ਲੱਖ ਵੋਟਾਂ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ।
ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿੱਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।
ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਨਾਲ 'ਲੋਕ ਇਨਸਾਫ ਪਾਰਟੀ' ਦਾ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਨਾਲ ਰਲੇਵਾਂ ਵੀ ਹੋ ਗਿਆ ਹੈ। ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਗਾ 'ਚ ਵਾਪਰਿਆ ਭਿਆਨਕ ਹਾਦਸਾ, ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਔਰਤ ਦੀ ਮੌਤ, 5 ਹੋਰ ਜ਼ਖ਼ਮੀ
NEXT STORY