ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਜਿੱਥੇ ਗੁਰਦਾਸਪੁਰ ਦੇ ਡੀ. ਸੀ. ਨਾਲ ਬਦਸਲੂਕੀ ਕਰਨ ਦੇ ਮਾਮਲੇ 'ਚ ਡੀ. ਸੀ. ਦਫਤਰ ਇੰਪਲਾਈ ਯੂਨੀਅਨ ਵਲੋਂ ਮੁਜ਼ਾਹਰੇ ਕੀਤੇ ਗਏ, ਉੱਥੇ ਹੀ ਮੰਗਲਵਾਰ ਨੂੰ ਪਾਰਟੀ ਨੇ ਲੁਧਿਆਣਾ ਦੇ ਡੀ. ਸੀ. ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ, ਹਾਲਾਂਕਿ ਇਸ ਦੌਰਾਨ ਸਿਮਰਜੀਤ ਬੈਂਸ ਜਾਂ ਬਲਵਿੰਦਰ ਬੈਂਸ ਮੌਜੂਦ ਨਹੀਂ ਸਨ ਪਰ ਪਾਰਟੀ ਦੇ ਸੀਨੀਅਰ ਆਗੂ ਸੰਨੀ ਕੈਂਥ ਨੇ ਇਸ ਮੁਜ਼ਾਹਰੇ ਦੀ ਅਗਵਾਈ ਕੀਤੀ ਅਤੇ ਕਿਹਾ ਕਿ ਬਦਲੇ ਦੀ ਸਿਆਸਤ ਕਰਕੇ ਹੀ ਪੰਜਾਬ ਸਰਕਾਰ ਨੇ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਕੋਈ ਵੀ ਆਗੂ ਪਰਚਿਆ ਤੋਂ ਨਹੀਂ ਡਰਦਾ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਹੋਇਆ ਹੈ ਤਾਂ ਫਿਰ ਭਾਰਤ ਭੂਸ਼ਣ ਆਸ਼ੂ 'ਤੇ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ, ਜਦੋਂ ਉਸ ਨੇ ਮਹਿਲਾ ਸਿੱਖਿਆ ਅਧਿਕਾਰੀ ਅਤੇ ਨਗਰ ਨਿਗਮ ਦੇ ਅਧਿਕਾਰੀ ਨਾਲ ਬਦਸੂਲਕੀ ਕੀਤੀ ਸੀ। ਪਾਰਟੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਿਮਰਜੀਤ ਬੈਂਸ 'ਤੇ ਪਰਚਾ ਰੱਦ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਪੰਜਾਬ ਸਰਕਾਰ ਇਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਭਰਤੀ ਕਰਨ ਦੀ ਪ੍ਰਕਿਰਿਆ 'ਚ : ਚੰਨੀ
NEXT STORY