ਹੁਸ਼ਿਆਰਪੁਰ (ਅਮਰੀਕ)— ਅੱਜ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਆਪਣੇ ਘਰ ਦੇ ਅੰਦਰ ਰਹਿ ਕੇ ਆਪਣੇ ਪਰਿਵਾਰ ਨਾਲ ਸਵੇਰੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਇਸ ਔਖੀ ਘੜੀ 'ਚ ਇੱਕਜੁਟ ਹੋ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਵਾਹਿਗੁਰੂ ਅੱਗੇ ਅਰਜ਼ੋਈ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਵੱਡਾ ਖੁਲਾਸਾ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਇਹ ਵੀ ਪੜ੍ਹੋ : ਪੁਲਸ ਪਾਰਟੀ 'ਤੇ ਹੋਏ ਹਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ, ਪੰਜਾਬ ਪੁਲਸ ਨੂੰ ਦਿੱਤੀਆਂ ਇਹ ਹਦਾਇਤਾਂ
ਇਸ ਮੌਕੇ ਵਿਧਾਇਕ ਡਾਕਟਰ ਰਾਜਕੁਮਾਰ ਨੇ ਅਜਿਹੀ ਔਖੀ ਘੜੀ 'ਚ ਹਰ ਸਮੇਂ ਸੇਵਾਵਾਂ ਨਿਭਾਉਣ ਵਾਲੇ ਸਿਵਲ, ਪੁਲਸ ਪ੍ਰਸ਼ਾਸਨ ਅਤੇ ਡਾਕਟਰਾਂ ਦਾ ਵੀ ਤਹਿ ਦਿਲੋਂ ਮਨੁੱਖਤਾ ਦੀ ਸੇਵਾ ਲਈ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਸਾਨੂੰ ਸਭਨਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਾਰਿਆਂ ਨੂੰ ਘਰਾਂ ਦੇ ਅੰਦਰ ਰਹਿ ਕੇ ਇਸ ਲੜਾਈ ਖਿਲਾਫ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ 'ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਗੁਰੂ ਦੇ ਸੱਚੇ ਸਿੱਖ ਬਣ ਕੇ ਸੂਬਾ ਵਾਸੀਆਂ ਦੀ ਸੇਵਾ ਕਰ ਰਹੇ ਹਨ।
ਇਹ ਵੀ ਪੜ੍ਹੋ : ਮੋਹਾਲੀ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਦਾ ਕਹਿਰ, ਜਾਣੋ ਕੀ ਨੇ ਤਾਜ਼ਾ ਹਾਲਾਤ
ਇਹ ਵੀ ਪੜ੍ਹੋ : ਕੋਵਿਡ-19 ਦੇ ਮੱਦੇਨਜ਼ਰ ਮੁਨਾਫਾਖੋਰੀ ਰੋਕਣ ਲਈ ਜਲੰਧਰ ਦੇ ਡੀ. ਸੀ. ਨੇ ਲਿਆ ਅਹਿਮ ਫੈਸਲਾ
ਪੰਜਾਬ 'ਚ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਲੱਗੀਆਂ ਬਰੇਕਾਂ!
NEXT STORY