ਹੁਸ਼ਿਆਰਪੁਰ, (ਘੁੰਮਣ)- ਬਜਰੰਗ ਦਲ (ਹਿੰਦੁਸਤਾਨ) ਦੇ ਵਰਕਰਾਂ ਨੇ ਅੱਜ ਇਥੇ ਫਗਵਾੜਾ ਚੌਕ ਵਿਖੇ ਜੰਮੂ-ਕਸ਼ਮੀਰ ਸਰਕਾਰ ਦਾ ਪੁਤਲਾ ਫੂਕ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਰਾਸ਼ਟਰੀ ਪ੍ਰਧਾਨ ਜੇ. ਕੇ. ਚੱਗਰਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਉਪ ਪ੍ਰਧਾਨ ਮਨਜੀਤ ਸਿੰਘ ਮਾਹਿਲਪੁਰੀ ਅਤੇ ਸ਼ਹਿਰੀ ਉਪ ਪ੍ਰਧਾਨ ਕੁਲਵਰਨ ਸਿੰਘ ਕਰਣ ਨੇ ਜੰਮੂ-ਕਸ਼ਮੀਰ ਸਰਕਾਰ ਵੱਲੋਂ ਭਾਰਤੀ ਫੌਜ ਖਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਦੀ ਇਸ ਕਾਰਵਾਈ ਨਾਲ ਅੱਤਵਾਦ ਖਿਲਾਫ਼ ਲੜ ਰਹੇ ਫੌਜ ਦੇ ਜਵਾਨਾਂ ਦਾ ਮਨੋਬਲ ਡਿੱਗੇਗਾ। ਉਨ੍ਹਾਂ ਮੰਗ ਕੀਤੀ ਕਿ ਫੌਜ ਵਿਰੁੱਧ ਦਰਜ ਐੱਫ. ਆਈ. ਆਰ. ਤੁਰੰਤ ਰੱਦ ਕੀਤੀ ਜਾਵੇ।
ਇਸ ਮੌਕੇ ਰਾਸ਼ਟਰੀ ਪ੍ਰਚਾਰਕ ਦੀਪਕ ਸੰਗੜ, ਜਨਰਲ ਸਕੱਤਰ ਰਣਜੋਧ ਸਿੰਘ, ਦੋਆਬਾ ਜ਼ੋਨ ਦੇ ਪ੍ਰਧਾਨ ਸੁਰਿੰਦਰ ਸਿੰਘ, ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ, ਗਊ ਰੱਖਿਅਕ ਦਲ ਦੇ ਜ਼ਿਲਾ ਪ੍ਰਧਾਨ ਅਮਿਤ ਵਾਲੀਆ ਆਦਿ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਬਜਰੰਗ ਦਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਖਿਲਾਫ਼ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ।
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
NEXT STORY