ਚੰਡੀਗੜ੍ਹ (ਵੈੱਬ ਡੈਸਕ): ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਦਰਮਿਆਨ ਕੇਂਦਰ ਸਰਕਾਰ ਵੱਲੋਂ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਦੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ 'ਤੇ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਦਾ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਸਿਆਸੀ ਆਗੂਆਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਗੁਰਪੁਰਬ ਦੇ ਮੱਦੇਨਜ਼ਰ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਕਈ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰੂ ਨਾਨਕ ਜਯੰਤੀ 'ਤੇ ਸਿੱਖਾਂ ਨੂੰ ਨਨਕਾਣਾ ਸਾਹਿਬ ਜਾਣ ਦੇ ਅਧਿਕਾਰ ਤੋਂ ਵਾਂਝਾ ਕਰਨਾ ਸਦੀਆਂ ਪੁਰਾਣੀ ਆਸਥਾ ਅਤੇ ਪਰੰਪਰਾ 'ਤੇ ਇਕ ਸੱਟ ਹੈ। ਇਹ ਪਵਿੱਤਰ ਯਾਤਰਾ ਰਾਜਨੀਤੀ ਤੋਂ ਉੱਪਰ ਹੈ - ਇਹ ਸਾਡੀ ਆਤਮਾ, ਸਾਡੀ ਵਿਰਾਸਤ ਬਾਰੇ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ ਦੁਨੀਆ ਭਰ ਦੇ ਸਿੱਖਾਂ ਦੇ ਅਧਿਆਤਮਿਕ ਅਧਿਕਾਰਾਂ ਨੂੰ ਬਰਕਰਾਰ ਰੱਖਣ। ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਕ੍ਰਿਕਟ ਤੇ ਖੇਡਾਂ ਜਾਰੀ ਹਨ, ਪਰ ਸ਼ਰਧਾਲੂਆਂ ਨੂੰ ਗੁਰੂਧਾਮਾਂ 'ਤੇ ਜਾਣ ਤੋਂ ਰੋਕਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ 'ਚ ਦਰਦਨਾਕ ਹਾਦਸਾ! ਇਕ ਸੇਵਾਦਾਰ ਦੀ ਮੌਤ, ਕਈ ਹੋਰ ਜ਼ਖ਼ਮੀ
ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਦਿਆਂ ਸਿੱਖ ਸੰਗਤ ਨੂੰ ਨਨਕਾਣਾ ਸਾਹਿਬ ਦੀ ਸੁਰੱਖਿਅਤ ਯਾਤਰਾ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਦੇ ਹਨ, ਜਿਵੇਂ ਕਿ ਪਹਿਲਾਂ ਵੀ ਹੁੰਦਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਦਵਾਈ ਲੈਣ ਜਾ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਇਕੱਠਿਆਂ ਤੋੜਿਆ ਦਮ
NEXT STORY