ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੈਂਬਲੀ ਚਾਹੇ 3 ਜਾਂ 5 ਵਜੇ ਉੱਠ ਜਾਵੇ, ਪਰ ਪੂਰੇ ਸੈਸ਼ਨ ਦੌਰਾਨ ਪੰਜਾਬ ਦੇ ਸਭ ਤੋਂ ਅਹਿਮ ਮੁੱਦੇ 'ਲਾਅ ਐਂਡ ਆਰਡਰ ਅਤੇ ਨਸ਼ਿਆਂ' ਬਾਰੇ ਗੰਭੀਰ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ‘ਤੇ ਘੱਟੋ-ਘੱਟ ਦੋ ਘੰਟੇ ਦੀ ਚਰਚਾ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਸਰਕਾਰ ਵੀ ਆਪਣੀ ਸਥਿਤੀ ਸਪਸ਼ਟ ਕਰ ਸਕੇ।
ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ
ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਕਾਰਵਾਈ ਦਾ ਸਮਾਂ ਦੋ ਘੰਟੇ ਵਧਾਇਆ ਜਾਣਾ ਚਾਹੀਦਾ ਹੈ, ਕਿਉਂਕਿ ਸਾਰਾ ਪੰਜਾਬ ਇਸ ਮਸਲੇ ਬਾਰੇ ਜਾਣਨਾ ਚਾਹੁੰਦਾ ਹੈ। ਉਨ੍ਹਾਂ ਮੁਤਾਬਕ ਲਾਅ ਐਂਡ ਆਰਡਰ ਅਤੇ ਨਸ਼ਿਆਂ ਦਾ ਮੁੱਦਾ ਸਾਰੇ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਲੋਕ ਇਸ ਬਾਰੇ ਚਿੰਤਤ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ ਹੁਕਮ ਜਾਰੀ
NEXT STORY