ਗੁਰਦਾਸਪੁਰ (ਜੀਤ ਮਠਾਰੂ) - ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੁਆਰਾ ਐਲਾਨੀ ਗਈ ‘ਆਟਾ ਹੋਮ ਡਲਿਵਰੀ ਸਕੀਮ’ ਦੀ ਜਾਂਚ ਕਰਵਾਈ ਜਾਵੇ। ਬਾਜਵਾ ਨੇ ਕਿਹਾ ਇਸ ਨਵੀਂ ਯੋਜਨਾ ਵਿਚ ਕਈ ਖਾਮੀਆਂ ਹਨ। ਲਾਭਪਾਤਰੀ ਕਣਕ ਦੀ ਗੁਣਵੱਤਾ ਦਾ ਤਾਂ ਆਸਾਨੀ ਨਾਲ ਪਤਾ ਲਗਾ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ : ਨਸ਼ਾ ਵੇਚਣ ਤੋਂ ਰੋਕਿਆ ਤਾਂ ਡਰੱਗ ਮਾਫੀਆ ਨੇ ਮਾਂ-ਪੁੱਤ ਨੂੰ ਨਿਰਵਸਤਰ ਕਰ ਕੁੱਟਿਆ, ਘਰ ਨੂੰ ਲਾਈ ਅੱਗ
ਬਾਜਵਾ ਨੇ ਕਿਹਾ ਕਿ ਜੇਕਰ ਕਣਕ ਖ਼ਰਾਬ ਹੋਵੇ ਤਾਂ ਉਸ ਨੂੰ ਵਾਪਸ ਕਰ ਸਕਦੇ ਹਨ ਪਰ ਜੇਕਰ ਕਣਕ ਪੀਸ ਕੇ ਆਟਾ ਦਿੱਤਾ ਗਿਆ ਤਾਂ ਇਹ ਪਤਾ ਨਹੀਂ ਲੱਗੇਗਾ ਕਿ ਕਣਕ ਦੀ ਗੁਣਵੱਤਾ ਕਿਹੋ ਜਿਹੀ ਸੀ। ਇਸ ਨਾਲ ਲਾਭਪਾਤਰੀਆਂ ਦੀ ਸਿਹਤ ਨਾਲ ਖਿਲਵਾੜ ਹੋਵੇਗਾ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਸਰਕਾਰ ਜਾਂ ਕਿਸੇ ਵੀ ਸਿਆਸੀ ਪਾਰਟੀ ਕੋਲੋਂ ਕਦੇ ਵੀ ਇਹ ਮੰਗ ਨਹੀਂ ਕੀਤੀ ਗਈ ਕਿ ਲਾਭਪਾਤਰੀਆਂ ਨੂੰ ਕਣਕ ਦੀ ਬਜਾਏ ਆਟਾ ਦਿੱਤਾ ਜਾਵੇ। ਜੇਕਰ ਇਸ ਨਵੀਂ ਸਕੀਮ ਨੂੰ ਲਾਗੂ ਕੀਤਾ ਗਿਆ ਤਾਂ 17 ਹਜ਼ਾਰ ਡਿਪੂ ਹੋਲਡਰ ਬੇਰੋਜ਼ਗਾਰ ਹੋ ਜਾਣਗੇ।
ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)
ਇਹ ਮਾਮਲਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ, ਜਿਸ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਖਜ਼ਾਨੇ ਦੀ ਭਲਾਈ ਲਈ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਵਾਉਣ।
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਨਗ੍ਰੇਨ ’ਚ ਕਰੋੜਾਂ ਦੇ ਘਪਲੇ ਦਾ ਮਾਮਲਾ; 13 ਇੰਸਪੈਕਟਰਾਂ ਵਿਰੁੱਧ ਕੇਸ ਦਰਜ
NEXT STORY