ਲੁਧਿਆਣਾ (ਖੁਰਾਨਾ): ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੁੰਦ ਸ਼ਰਮਾ ਵੱਲੋਂ ਮਹਾਨਗਰ ਦੇ ਵੱਖ-ਵੱਖ ਰਾਸ਼ਨ ਡੀਪੂਆਂ 'ਤੇ ਅਚਨਚੇਤ ਚੈਕਿੰਗ ਕਰਦਿਆਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤੇ ਅੰਨੋਦਯ ਅੰਨ ਯੋਜਨਾ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਨੂੰ ਮਿਲਣ ਵਾਲੀ ਮੁਫ਼ਤ ਕਣਕ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਇਸ ਦੌਰਾਨ ਚੇਅਰਮੈਨ ਬਾਲ ਮੁਕੁੰਦ ਸ਼ਰਮਾ ਵੱਲੋਂ ਰਾਸ਼ਨ ਡੀਪੂਆਂ 'ਤੇ ਕਣਕ ਦਾ ਲਾਭ ਲੈਣ ਆਏ ਪਰਿਵਾਰਾਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੂੰ ਦਰਪੇਸ਼ ਪਰੇਸ਼ਾਨੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਬਾਲ ਮੁਕੁੰਦ ਸ਼ਰਮਾ ਦੇ ਨਾਲ ਖੁਰਾਕ ਤੇ ਸਪਲਾਈ ਵਿਭਾਗ ਵੈਸਟ ਸਰਕਲ ਦੇ ਕੰਟਰੋਲਰ ਸਰਤਾਜ ਸਿੰਘ ਚੀਮਾ ਤੇ ਹੋਰ ਮੁਲਾਜ਼ਮ ਵੀ ਮੌਜੂਦ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੇਪਾਲ ’ਚ ਐੱਮ. ਡੀ. (ਮੈਡੀਸਨ) ’ਚ ਐਡਮਿਸ਼ਨ ਦਿਵਾਉਣ ਦਾ ਝਾਂਸਾ ਦੇ ਕੇ 15 ਲੱਖ ਠੱਗੇ
NEXT STORY