ਮੋਹਾਲੀ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਇੰਡਸਟਰੀਅਲ ਏਰੀਆ ਸਥਿਤ ਆਪਣੇ ਦਫ਼ਤਰ ਵਿਖੇ ਜੁਝਾਰ ਨਗਰ ਤੋਂ ਇਮਰਾਨ ਖਾਨ ਹੈਪੀ ਮਲਿਕ ਜੀ, ਕਨਵੀਨਰ, ਪੰਜਾਬ ਮਾਈਨੋਰਟੀ ਡਿਪਾਰਟਮੈਂਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਮੋਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਪਹੁੰਚੇ 60-70 ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਏ ਸਮੂਹ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ, ਵਿਕਾਸ ਅਤੇ ਭਾਈਚਾਰਕ ਸਾਂਝ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਅਤੇ ਉਹ ਅਜਿਹੀ ਰਾਜਨੀਤੀ ਚਾਹੁੰਦੀ ਹੈ ਜੋ ਸਿਰਫ਼ ਵਾਅਦਿਆਂ ਤੱਕ ਸੀਮਤ ਨਾ ਰਹੇ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।
ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
NEXT STORY