ਬੰਗਾ (ਚਮਨ ਲਾਲ / ਰਾਕੇਸ਼ ਅਰੋੜਾ) : ਗੰਨੇ ਦੀ ਫਸਲ ਦੇ ਸਮਰਥਨ ਮੁੱਲ ਵਿਚ ਵਾਧੇ ਨੂੰ ਲੈ ਕੇ ਪਿਛਲੇ 5 ਸਾਲਾ ਤੋਂ ਲਗਾਤਾਰ ਕਿਸਾਨਾਂ ਨੂੰ ਝੂਠੇ ਲਾਰੇ ਲਾ ਕੇ ਉਨ੍ਹਾਂ ਨਾਲ ਸੂਬਾ ਸਰਕਾਰ ਨੇ ਧੋਖਾ ਕੀਤਾ ਹੈ ਜਦਕਿ ਗੁਆਂਢੀ ਸੂਬੇ ਵਿਚ ਗੰਨੇ ਦੀ ਫਸਲ ਦਾ ਮੁੱਲ 350 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪੰਜਾਬ ਅੰਦਰ 310 ਰੁਪਏ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਬਲਵੀਰ ਸਿੰਘ ਰਾਜੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਜ਼ਾਦੀ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲ੍ਹਾਂ ਵਿਖੇ ਸ਼ਰਧਾਜ਼ਲੀ ਅਰਪਿਤ ਕਰਨ ਮੌਕੇ 16 ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਇਕ ਵਿਸ਼ੇਸ ਮੀਟਿੰਗ ਕਰਨ ਮਗਰੋਂ ਕੀਤਾ। ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ 20 ਅਗਸਤ ਤੋਂ ਪਹਿਲਾਂ ਸਰਕਾਰ ਨੇ ਗੰਨੇ ਦਾ ਸਮਰਥਨ ਮੁੱਲ 400 ਰੁਪਏ ਪ੍ਰਤੀ ਕੁਇੰਟਲ ਨਾ ਕੀਤਾ ਤਾਂ 20 ਅਗਸਤ ਨੂੰ ਜਲੰਧਰ ਦਿੱਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਧੰਨੋਂਵਾਲੀ ਫਾਟਕ ਅਤੇ ਨੈਸ਼ਨਲ ਹਾਈਵੇ ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਹ ਵੀ ਪੜ੍ਹੋ : ਵੀਡੀਓ ਬਣਾ ਰਹੇ 16 ਸਾਲਾ ਮੁੰਡੇ ਦੀ ਗੋਲ਼ੀ ਲੱਗਣ ਕਾਰਣ ਮੌਤ, ਰੋ-ਰੋ ਬੇਹਾਲ ਹੋਇਆ ਪਰਿਵਾਰ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਸੰਬੰਧੀ ਕਾਲੇ ਕਾਨੂੰਨਾਂ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਉਕਤ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਦਿੱਲੀ ਦੇ ਬਾਡਰਾਂ ’ਤੇ ਲਾਏ ਮੋਰਚੇ ਖ਼ਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਬੇਸ਼ੱਕ ਮੋਰਚੇ ਦੌਰਾਨ ਉਨ੍ਹਾਂ ਦੀ ਜਾਨ ਹੀ ਕਿਉਂ ਨਾ ਚਲੀ ਜਾਵੇ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰਾਂ ਖੇਤੀ ਬਦਲ ਦੀਆਂ ਗੱਲ ਕਰਦੀਆਂ ਨਹੀਂ ਥੱਕਦੀਆ ਦੂਜੇ ਪਾਸੇ ਦੋਗਲੀਆਂ ਨੀਤੀਆਂ ਕਾਰਨ ਅੱਜ ਕਿਸਾਨ ਸੜਕਾ ’ਤੇ ਧਰਨੇ ਪ੍ਰਦਸ਼ਨ ਕਰਨ ਲਈ ਮਜ਼ਬੂਰ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ ਤੌਰ ’ਤੇ ਜਗਜੀਤ ਸਿੰਘ ਡੱਲੇਵਾਲ, ਫੁਰਮਾਨ ਸਿੰਘ ਸੰਧੂ, ਮੁਕੇਸ਼ ਚੰਦਰ ਸ਼ਰਮਾ, ਮਨਜੀਤ ਰਾਏ, ਬਲਜੀਤ ਸਿੰਘ ਬਹਿਰਾਮਕੇ, ਅਮੀਜੋਤ ਮਾਨ ਫਿਲਮ ਨਿਰਮਾਤਾ, ਹਰਮੀਤ ਸਿੰਘ ਕਾਦੀਆਂ, ਕੁਲਦੀਪ ਸਿੰਘ ਵਜੀਦਪੁਰ, ਅਮਰਜੀਤ ਸਿੰਘ ਬੁਰਜ਼, ਕੁਲਦੀਪ ਸਿੰਘ ਦਿਆਲਾ, ਬਲਵਿੰਦਰ ਸਿੰਘ ਰਾਜੂ ਅੋਲਖ ਤੇ ਵੱਡੀ ਗਿਣਤੀ ਵਿਚ ਹੋਰ ਕਿਸਾਨ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਤੋਂ ਪੰਜਾਬ ਅੰਦਰ ਦਾਖ਼ਲ ਹੋਣਾ ਹੋਇਆ ਔਖ਼ਾ, ਇਨ੍ਹਾਂ ਸ਼ਰਤਾਂ ਤੋਂ ਬਿਨਾਂ ਨਹੀਂ ਮਿਲੇਗੀ ਐਂਟਰੀ
ਨੋਟ - ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਬਿਆਨ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ?
ਪਤੀ ਤੇ ਬੇਟੇ ਨਾਲ ਸਾਮਾਨ ਲੈ ਕੇ ਘਰ ਆਈ ਔਰਤ ਨੇ ਲਾਇਆ ਮੌਤ ਨੂੰ ਗਲੇ, ਪਰਿਵਾਰ ਹਾਲੋ-ਬੇਹਾਲ
NEXT STORY