ਸਮਰਾਲਾ (ਸੰਜੇ ਗਰਗ) : ਪੰਜਾਬ ਦੇ ਬਹੁਤ ਸਾਰੇ ਪਿੰਡਾਂ 'ਚੋਂ ਕਿਸਾਨ ਮੋਰਚੇ ਦੇ ਨਾਂ ’ਤੇ ਕੁੱਝ ਲੋਕਾਂ ਵੱਲੋਂ ਫੰਡ ਇੱਕਠਾ ਕੀਤੇ ਜਾਣ ਦੀਆਂ ਜਾਣਕਾਰੀਆਂ ਸਾਹਮਣੇ ਆਉਣ ਮਗਰੋਂ ਅਜਿਹੇ ਲੋਕਾਂ ਨੂੰ ਸਖ਼ਤ ਤਾੜਨਾ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਆਖਿਆ ਹੈ ਕਿ ਅਜਿਹੇ ਲੋਕ ਕਿਸਾਨਾਂ ਦੇ ਨਾਂ ’ਤੇ ਕੀਤੀਆਂ ਜਾ ਰਹੀਆਂ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰ ਦੇਣ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੂੰ NGT ਵੱਲੋਂ 50 ਕਰੋੜ ਦਾ ਜ਼ੁਰਮਾਨਾ ਭਰਨ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਸ. ਰਾਜੇਵਾਲ ਨੇ ਅੱਜ ਸਵੇਰੇ ਸਿੰਘੂ ਬਾਰਡਰ ਤੋਂ 'ਜਗਬਾਣੀ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਕੋਲ ਕਿਸੇ ਚੀਜ਼ ਦੀ ਕੋਈ ਘਾਟ ਨਹੀਂ ਹੈ ਅਤੇ ਵਾਹਿਗੁਰੂ ਦੀ ਕ੍ਰਿਪਾ ਨਾਲ ਇਹ ਮੋਰਚਾ ਪੂਰੀ ਚੜ੍ਹਦੀ ਕਲਾ 'ਚ ਹੈ। ਸ. ਰਾਜੇਵਾਲ ਨੇ ਪੰਜਾਬ ਭਰ ਦੀਆਂ ਪੰਚਾਇਤਾਂ ਅਤੇ ਹੋਰ ਲੋਕਾਂ ਨੂੰ ਵੀ ਸੁਚੇਤ ਕਰਦੇ ਹੋਏ ਕਿਹਾ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਕਿਸੇ ਵੀ ਵਿਅਕਤੀ ਨੂੰ ਇੰਝ ਫੰਡ ਇੱਕਠਾ ਕਰਨ ਲਈ ਨਹੀਂ ਕਿਹਾ ਗਿਆ ਅਤੇ ਇਹ ਸਭ ਕੁਝ ਕਿਸਾਨਾਂ ਦੇ ਨਾਂ ’ਤੇ ਗਲਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਦੇ ਚੌਂਕ 'ਚ ਲਾੜਾ ਬਣ ਕੇ ਬੈਠੇ ਨੌਜਵਾਨ ਨੇ ਮੋਦੀ ਨੂੰ ਕਰ ਦਿੱਤੀ ਅਨੋਖੀ ਮੰਗ
ਸ. ਰਾਜੇਵਾਲ ਨੇ ਨਾਲ ਹੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਕਿਸਾਨ ਹਿਤੈਸ਼ੀ ਜੱਥੇਬੰਦੀਆਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਦਿੱਲੀ ਮੋਰਚੇ 'ਚ ਭੇਜੇ ਜਾ ਰਹੇ ਜੱਥਿਆਂ ਲਈ ਇੱਕਠੇ ਕੀਤੇ ਜਾਣ ਵਾਲੇ ਫੰਡ ਦਾ ਪੂਰਾ ਹਿਸਾਬ ਉਹ ਆਪਣੇ ਕੋਲ ਰੱਖਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿੰਡ ਵਾਸੀ ਸਾਂਝੇ ਤੌਰ ’ਤੇ ਇੱਕਠੇ ਕੀਤੇ ਚੰਦੇ ਨੂੰ ਸਿਰਫ ਸਾਂਝੇ ਤੌਰ ’ਤੇ ਭੇਜੇ ਜਾ ਰਹੇ ਜੱਥਿਆਂ 'ਤੇ ਹੀ ਖ਼ਰਚ ਕਰਨ।
ਨੋਟ : ਕਿਸਾਨ ਮੋਰਚੇ ਦੇ ਨਾਂ 'ਤੇ ਗਲਤ ਤਰੀਕੇ ਨਾਲ ਫੰਡ ਇਕੱਠਾ ਕੀਤੇ ਜਾਣ ਦੇ ਮਾਮਲੇ ਸਬੰਧੀ ਦਿਓ ਆਪਣੀ ਰਾਏ
ਅਹਿਮ ਖ਼ਬਰ : ਪੰਜਾਬ ਸਰਕਾਰ ਨੂੰ NGT ਵੱਲੋਂ 50 ਕਰੋੜ ਦਾ ਜੁਰਮਾਨਾ ਭਰਨ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
NEXT STORY