ਜਗਰਾਓਂ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜਗਰਾਓਂ 'ਚ ਅੱਜ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ 'ਚ ਪੰਜਾਬ ਦੇ ਕਿਸਾਨਾਂ ਨੇ ਹੀ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦਾ ਮੁੱਢ ਬੰਨ੍ਹਿਆ, ਜਿਸ ਤੋਂ ਬਾਅਦ ਹਰਿਆਣਾ ਵੀ ਇਸ 'ਚ ਸ਼ਾਮਲ ਹੋ ਗਿਆ ਅਤੇ ਹੌਲੀ-ਹੌਲੀ ਦੇਸ਼ ਦੇ ਬਾਕੀ ਸੂਬਿਆਂ ਦੇ ਕਿਸਾਨ ਵੀ ਇਸ ਸੰਘਰਸ਼ ਨਾਲ ਜੁੜਦੇ ਗਏ।
ਇਹ ਵੀ ਪੜ੍ਹੋ : ਮੋਹਾਲੀ ਪੁੱਜੇ 'ਭਾਜਪਾ ਆਗੂਆਂ' ਨੂੰ ਕਿਸਾਨਾਂ ਨੇ ਘੇਰਿਆ, ਮੌਕੇ 'ਤੇ ਪੁੱਜੀਆਂ ਪੁਲਸ ਟੀਮਾਂ
ਰਾਜੇਵਾਲ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਨਹੀਂ ਸਗੋਂ ਵਪਾਰੀਆਂ ਲਈ ਬਣੇ ਹਨ, ਇਸ ਲਈ ਕੇਂਦਰ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ। ਰਾਜੇਵਾਲ ਨੇ ਕਿਹਾ ਕਿ ਇਹ ਤਿੰਨੇ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਬਣਾਏ ਗਏ ਹਨ। ਰਾਜੇਵਾਲ ਨੇ ਕਿਹਾ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਇਸ ਸਮੇਂ ਸਮਾਜ ਦੇ ਹਰ ਵਰਗ ਨੂੰ ਬਾਹਰ ਨਿਕਲਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹਿੰਦੂਤਵ ਦੇ ਮੁੱਦੇ 'ਤੇ ਇੱਥੋਂ ਦੀ ਆਬਾਦੀ ਨੂੰ ਵੰਡਣਾ ਚਾਹੁੰਦੀ ਹੈ ਪਰ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਭਾਜਪਾ ਦਾ ਇਹ ਏਜੰਡਾ ਫੇਲ੍ਹ ਸਾਬਿਤ ਹੋਇਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਗੁੰਡਾਗਰਦੀ ਕਰਦਿਆਂ ਵਿਅਕਤੀ ਨੂੰ ਚਾਕੂਆਂ ਨਾਲ ਵਿੰਨ੍ਹਿਆ , CCTV 'ਚ ਕੈਦ ਹੋਇਆ ਖ਼ੌਫਨਾਕ ਮੰਜ਼ਰ
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੁਨੀਆ ਦਾ ਸਭ ਤੋਂ ਲੰਬਾ ਚੱਲਣ ਵਾਲਾ ਅੰਦੋਲਨ, ਸਭ ਤੋਂ ਸ਼ਾਂਤਮਈ ਅਤੇ ਰਿਕਾਰਡ ਕਰਨ ਵਾਲਾ ਅੰਦੋਲਨ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਾ ਹੈ। ਰਾਜੇਵਾਲ ਨੇ ਫਿਰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਇਹ ਅੰਦੋਲਨ ਸ਼ਾਂਤਮਈ ਰਹੇਗਾ, ਉਦੋਂ ਤੱਕ ਸਾਡੀ ਜਿੱਤ ਯਕੀਨੀ ਹੈ ਅਤੇ ਇਸ ਨੂੰ ਕੋਈ ਰੋਕ ਨਹੀਂ ਸਕਦਾ ਪਰ ਜਿਸ ਦਿਨ ਇਸ ਅੰਦੋਲਨ 'ਚ ਹਿੰਸਾ ਆ ਗਈ, ਉਸ ਦਿਨ ਮੋਦੀ ਸਰਕਾਰ ਦੀ ਜਿੱਤ ਹੋ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦਰਮਿਆਨ 'ਭਾਜਪਾ' ਲਈ ਬੁਰੀ ਖ਼ਬਰ, ਹੁਣ ਇਸ ਆਗੂ ਨੇ ਦਿੱਤਾ ਅਸਤੀਫ਼ਾ
ਨੌਜਵਾਨਾਂ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ਼
ਉਨ੍ਹਾਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮੇਂ ਨੌਜਵਾਨਾਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੇ ਨੌਜਵਾਨਾਂ ਨੂੰ ਬਦਨਾਮ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਹੈ ਕਿ ਇਹ ਨੌਜਵਾਨ ਨਸ਼ੇੜੀ ਹਨ। ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੰਦੋਲਨ ਦੌਰਾਨ ਅੱਜ ਤੱਕ ਕਿਸੇ ਅਖ਼ਬਾਰ 'ਚ ਕੋਈ ਅਜਿਹੀ ਖ਼ਬਰ ਨਹੀਂ ਆਈ ਕਿ ਕੋਈ ਨੌਜਵਾਨ ਅੰਦੋਲਨ ਦੌਰਾਨ ਨਸ਼ੇ ਕਰਦਾ ਹੋਇਆ ਫੜ੍ਹਿਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਨੌਜਵਾਨ ਅਨੁਸ਼ਾਸਨ 'ਚ ਰਹਿ ਕੇ ਹੱਥਾਂ 'ਚ ਝਾੜੂ ਫੜ੍ਹ ਕੇ ਖ਼ੁਦ ਸਫ਼ਾਈ ਕਰ ਰਹੇ ਹਨ, ਟ੍ਰੈਫਿਕ ਕੰਟਰੋਲ ਕਰਦੇ ਹਨ, ਲੰਗਰਾਂ 'ਚ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਪੂਰਾ ਜੋਸ਼ ਹੈ ਅਤੇ ਜੋਸ਼ ਦੇ ਨਾਲ-ਨਾਲ ਹੋਸ਼ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਭ ਲੋਕ ਜੋਸ਼ ਅਤੇ ਹੋਸ਼ ਨਾਲ ਅਤੇ ਸ਼ਾਂਤਮਈ ਤਰੀਕੇ ਨਾਲ ਲੜਨਗੇ ਤਾਂ ਦੁਨੀਆ ਦੀ ਕੋਈ ਤਾਕਤ ਅਜਿਹੀ ਨਹੀਂ ਹੈ, ਜਿਹੜੀ ਉਨ੍ਹਾਂ ਨੂੰ ਹਰਾ ਦੇਵੇ।
ਨੋਟ : ਕਿਸਾਨੀ ਅੰਦੋਲਨ ਨੂੰ ਹੋਰ ਭਖਾਉਣ ਲਈ ਪੰਜਾਬ 'ਚ ਕੀਤੀ ਜਾ ਰਹੀ ਮਹਾਪੰਚਾਇਤ ਬਾਰੇ ਦਿਓ ਰਾਏ
ਚੋਣਾਂ ਦੌਰਾਨ ਜੇਕਰ ਕੋਈ ਗੜਬੜੀ ਹੁੰਦੀ ਹੈ ਤਾਂ ਪੁਲਸ ਹੋਵੇਗੀ ਜ਼ਿੰਮੇਵਾਰ : ਮਜੀਠੀਆ
NEXT STORY