ਚੰਡੀਗੜ੍ਹ (ਰਮਨਜੀਤ) : ਪੰਜਾਬ ਨਾਲ ਸਬੰਧਿਤ 5 ਕਿਸਾਨ ਜੱਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਦੇ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ 6 ਥਾਵਾਂ ’ਤੇ ਵੱਡੀਆਂ ਕਿਸਾਨ ਕਾਨਫਰੰਸਾਂ ਕੀਤੀਆਂ ਜਾਣਗੀਆਂ। ਆਉਣ ਵਾਲੇ ਮਹੀਨੇ ਦੌਰਾਨ ਇਹ ਕਾਨਫਰੰਸਾਂ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦੇ ਮੁੱਦੇ ਲੋਕਾਂ ਅਤੇ ਸਰਕਾਰ ਦੇ ਸਾਹਮਣੇ ਰੱਖੇ ਜਾ ਸਕਣ। ਇਹ ਫ਼ੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਹੋਈ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ 'ਚ ਲਿਆ ਗਿਆ, ਜਿਸ 'ਚ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਕੰਵਲਪ੍ਰੀਤ ਸਿੰਘ ਪੰਨੂ, ਹਰਜਿੰਦਰ ਸਿੰਘ ਟਾਂਡਾ ਅਤੇ ਹੋਰ ਕਿਸਾਨ ਆਗੂ ਸ਼ਾਮਲ ਹੋਏ।
ਇਹ ਵੀ ਪੜ੍ਹੋ : CM ਮਾਨ ਵੱਲੋਂ PAU ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ, ਟਵੀਟ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ
ਬੀ. ਕੇ. ਯੂ. ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਸ ਸਮੇਂ ਸੂਬੇ 'ਚ ਫੈਲੀ ਲੰਪੀ ਸਕਿਨ ਦੀ ਬੀਮਾਰੀ ਕਾਰਨ ਸਵਾ ਲੱਖ ਲੱਖ ਦੇ ਕਰੀਬ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਣ ਸਿੱਧੇ ਤੌਰ ’ਤੇ ਸਹਾਇਕ ਧੰਦਾ ਕਰਨ ਵਾਲੇ ਕਿਸਾਨਾਂ ਨੂੰ ਕਰੀਬ 1200 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਬਿਪਤਾ ਦੀ ਘੜੀ 'ਚ ਕਿਸਾਨਾਂ ਅਤੇ ਡੇਅਰੀ ਮਾਲਕਾਂ ਦੀ ਬਾਂਹ ਫੜ੍ਹੀ ਜਾਵੇ ਅਤੇ ਪਸ਼ੂਆਂ ਦੀ ਮੌਤ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਮਾਲਵਾ ਦੇ ਕਿਸਾਨ ਬੀਜ ਘਪਲੇ 'ਚ ਕਰੋੜਾਂ ਦੀ ਠੱਗੀ ਦਾ ਸ਼ਿਕਾਰ, ਮੁਆਵਜ਼ੇ ਸਣੇ ਕਰ ਰਹੇ ਵਿਜੀਲੈਂਸ ਜਾਂਚ ਦੀ ਮੰਗ
ਰਾਜੇਵਾਲ ਨੇ ਕਿਹਾ ਕਿ ਸਰਕਾਰ ਤੋਂ ਇਹ ਵੀ ਮੰਗ ਹੈ ਵਿਧਾਨ ਸਭਾ 'ਚ ਐਲਾਨ ਦੇ ਅਨੁਸਾਰ ਪਸ਼ੂ ਪਾਲਕਾਂ ਨੂੰ ਪ੍ਰਤੀ ਕਿੱਲੋ ਫੈਟ ਦੇ ਮੁੱਲ 'ਚ ਵਾਧਾ ਕੀਤਾ ਜਾਵੇ, ਰਾਜਪੁਰਾ ਨੇੜੇ ਖਡੋਲੀ ਇਲਾਕੇ 'ਚ ਪ੍ਰਾਈਵੇਟ ਕੰਪਨੀ ਲਈ ਐਕਵਾਇਰ ਕੀਤੀ ਜ਼ਮੀਨ ਦੇ ਅਣ ਉਪਯੋਗ ਹੋਣ ਕਾਰਣ ਉਸ ਨੂੰ ਕਿਸਾਨਾਂ ਨੂੰ ਵਾਪਸ ਦਿੱਤੇ ਜਾਣ ਦੀ ਵੀ ਮੰਗ ਸਰਕਾਰ ਤੋਂ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਐਕਸਾਈਜ਼ ਵਿਭਾਗ ਵੱਲੋਂ ਠੇਕੇਦਾਰਾਂ 'ਤੇ ਛਾਪੇਮਾਰੀ, ਭਾਰੀ ਮਾਤਰਾ 'ਚ ਅੰਗਰੇਜ਼ੀ ਤੇ ਵਿਦੇਸ਼ੀ ਸ਼ਰਾਬ ਜ਼ਬਤ
NEXT STORY