ਮੋਹਾਲੀ (ਭਗਵਤ) : ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 3 ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੇ ਬਲਬੀਰ ਸਿੰਘ ਰਾਜੇਵਾਲ ਦੀ ਬੀਤੀ ਰਾਤ ਅਚਾਨਕ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਹਿਰ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੀ ਸਿਹਤ 'ਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਹਿਰ ਦੇ ਵਾਈ. ਪੀ. ਐੱਸ. ਚੌਂਕ ਨੇੜੇ ਹੀ ਸੜਕ 'ਤੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਕੇ ਕਿਸਾਨਾਂ ਨੇ ਸਰਕਾਰ ਵਿਰੁੱਧ ਲੰਬੀ ਲੜਾਈ ਲੜਨ ਦਾ ਮਨ ਬਣਾਇਆ ਹੋਇਆ ਹੈ। ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਾਉਣ ਲਈ ਸਰਕਾਰ ਵਲੋਂ ਕੈਲੰਡਰ ਜਾਰੀ ਕਰਨ 'ਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੱਕ ਕਿਸਾਨ ਕਿਸੇ ਵੀ ਤਰ੍ਹਾਂ ਧਰਨਾ ਚੁੱਕਣ ਲਈ ਤਿਆਰ ਨਹੀਂ ਹਨ।
ਬਜਟ 'ਚ ਆਵੇਗੀ ਨਵੀਂ ਇੰਡਸਟਰੀ ਤੇ ਰੀਅਲ ਅਸਟੇਟ ਪਾਲਿਸੀ
NEXT STORY