ਸਮਰਾਲਾ (ਸੰਜੇ ਗਰਗ): ਪੁਲਸ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਦੇਰ ਰਾਤ ਤਕਰੀਬਨ ਢਾਈ ਵਜੇ ਡਿਟੇਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੁੱਲ ਹਿੰਦ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਪੁਲਸ ਕਿਸੇ ਅੰਨਦਸੀ ਥਾਂ 'ਤੇ ਲੈ ਗਈ। ਉਨ੍ਹਾਂ ਤੋਂ ਇਲਾਵਾ ਸਮਰਾਲਾ ਇਲਾਕੇ 'ਚੋਂ ਇਕ ਦਰਜਨ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਸਮਰਾਲਾ ਥਾਣੇ ਵਿਚ ਹੀ ਰੱਖਿਆ ਗਿਆ ਹੈ। ਇਨ੍ਹਾਂ ਕਿਸਾਨ ਆਗੂਆਂ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮੇਤ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ। ਇਸੇ ਤਰ੍ਹਾਂ ਹੋਰ ਜ਼ਿਲ੍ਹਿਆਂ ਵਿਚ ਵੀ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਟੇਰਿਆਂ ਨੇ ਈ-ਰਿਕਸ਼ਾ ਚਾਲਕ ਔਰਤ ਨੂੰ ਬਣਾਇਆ ਨਿਸ਼ਾਨਾ, ਚਾਕੂ ਦਿਖਾ ਕੇ ਨਕਦੀ ਤੋ ਮੋਬਾਈਲ ਲੁੱਟਿਆ
NEXT STORY