ਜਲੰਧਰ/ਕਪੂਰਥਲਾ (ਧਵਨ)–ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਤਵਾਦ ਨੂੰ ਉਤਸ਼ਾਹ ਦੇ ਰਹੇ ਪਾਕਿਸਤਾਨ ਨੂੰ ਉਸ ਦੀਆਂ ਹਰਕਤਾਂ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ ਹੈ। ਫਿਲੀਪੀਨਜ਼ ਦੀ ਯਾਤਰਾ ਤੋਂ ਦੇਰ ਰਾਤ ਵਾਪਸ ਆਏ ਸੰਤ ਸੀਚੇਵਾਲ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ’ਤੇ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ ਕਿ ਪੂਰੀ ਦੁਨੀਆ ਨੂੰ ਪਤਾ ਹੈ ਕਿ ਪਾਕਿਸਤਾਨ ਅੱਤਵਾਦ ਨੂੰ ਪਨਾਹ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਏਅਰਪੋਰਟ ਮੌਜੂਦਾ ਹਾਲਾਤ ਕਾਰਨ ਬੰਦ ਹੋਣ ਕਰਕੇ ਉਨ੍ਹਾਂ ਨੂੰ ਦਿੱਲੀ ਉਤਰਨਾ ਪਿਆ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਇਸ ਪਿੰਡ 'ਚ ਹੋਇਆ ਧਮਾਕਾ! ਆਵਾਜ਼ ਸੁਣ ਸਹਿਮੇ ਲੋਕ
ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫ਼ੌਜ ਨੇ ਪਾਕਿ ਮਕਬੂਜ਼ਾ ਕਸ਼ਮੀਰ ਵਿਚ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਹਮਲੇ ਕਰਕੇ ਇਹ ਸਖ਼ਤ ਸੁਨੇਹਾ ਦਿੱਤਾ ਹੈ ਕਿ ਭਾਰਤ ਕਿਸੇ ਵੀ ਤਰ੍ਹਾਂ ਅੱਤਵਾਦ ਨੂੰ ਵਧਣ-ਫੁੱਲਣ ਨਹੀਂ ਦੇਵੇਗਾ। ਅੱਤਵਾਦ ਪੂਰੀ ਦੁਨੀਆ ਲਈ ਖ਼ਤਰਾ ਹੈ ਪਰ ਫ਼ੌਜ ਦੇ ਹੱਥਾਂ ’ਚ ਦੇਸ਼ ਸੁਰੱਖਿਅਤ ਹੈ ਅਤੇ ਤਿੰਨਾਂ ਫ਼ੌਜਾਂ ’ਤੇ ਦੇਸ਼ ਨੂੰ ਮਾਣ ਹੈ। ਦੇਸ਼ ਵਾਸੀਆਂ ਨੂੰ ਮੌਜੂਦਾ ਹਾਲਾਤ ਦਾ ਡੱਟ ਕੇ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਇਕਜੁੱਟ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋ ਰਹੇ ਲਗਾਤਾਰ ਧਮਾਕੇ, Red Alert ਜਾਰੀ, DC ਨੇ ਲੋਕਾਂ ਨੂੰ ਕੀਤੀ ਮੁੜ ਅਪੀਲ
ਲੋਕ ਅਫ਼ਵਾਹਾਂ ਤੋਂ ਬਚਣ
ਸੰਤ ਸੀਚੇਵਾਲ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਡਰ ਕਾਰਨ ਰਾਸ਼ਨ ਜਮ੍ਹਾ ਨਾ ਕਰਨ। ਇਸ ਨਾਲ ਹਫ਼ੜਾ-ਦਫ਼ੜੀ ਦਾ ਮਾਹੌਲ ਬਣਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਕਈ ਝੂਠੀਆਂ ਘਟਨਾਵਾਂ ਵਿਖਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਲੋਕਾਂ ਵਿਚ ਡਰ ਫੈਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਪੋਸਟਾਂ ਨਾ ਪਾਉਣ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨ ਭਾਰੀ! ਇਨ੍ਹਾਂ 13 ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੈਤੋ ਸਰਜਾ ਬੰਬਨੂਮਾ ਚੀਜ਼ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ
NEXT STORY