ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਦੀ ਦਾ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਵੀਰਵਾਰ ਨੂੰ ਵਿਰੋਧ ਕੀਤਾ ਗਿਆ ਸੀ। ਇਸ ਘਟਨਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਇਸ ਤਰ੍ਹਾਂ ਘਬਰਾਉਣ ਨਾ ਕਿਉਂਕਿ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ ਦੇ ਸਰੀਰ ਦਾ ਅੰਤਿਮ ਸੰਸਕਾਰ ਕਰਨ ਨਾਲ ਕੋਈ ਵਾਧੂ ਖਤਰਾ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ : ਮੋਹਾਲੀ ਦੇ ਇਸ ਪਿੰਡ 'ਚ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੇਟਿਵ, ਡੇਢ ਦਰਜਨ ਪਰਿਵਾਰ ਹੋਏ ਕੁਆਰੰਟਾਈਨ
![PunjabKesari](https://static.jagbani.com/multimedia/08_33_005080929nirmal-ll.jpg)
ਬਲਬੀਰ ਸਿੱਧੂ ਨੇ ਸ਼ਮਸ਼ਾਨਘਾਟ ਅਤੇ ਦਫਨਾਉਣ ਵਾਲੇ ਮੁਲਾਜ਼ਮਾਂ ਨੂੰ ਜਾਗਰੂਕ ਕਰਦਿਆਂ ਦੁਹਰਾਇਆ ਕਿ ਜੇਕਰ ਸਹੀ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇ ਤਾਂ ਸੰਸਕਾਰ ਨਾਲ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ ਅਤੇ ਇਥੋਂ ਤੱਕ ਕਿ ਰਾਖ ਨਾਲ ਵੀ ਕੋਈ ਖਤਰਾ ਪੈਦਾ ਨਹੀਂ ਹੁੰਦਾ, ਇਸ ਲਈ ਅੰਤਿਮ ਸੰਸਕਾਰ ਦੀਆਂ ਰਸਮਾਂ ਲਈ ਰਾਖ ਇਕੱਠੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸ਼ਮਸ਼ਾਨਘਾਟ ਅਤੇ ਦਫਨਾਉਣ ਵਾਲੇ ਮੁਲਾਜ਼ਮਾਂ ਨੂੰ ਹੱਥਾਂ ਦੀ ਸਫਾਈ, ਮਾਸਕ ਅਤੇ ਦਸਤਾਨਿਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਪੀੜਤ ਦੀ ਨਹੀਂ ਕੋਈ ਟ੍ਰੈਵਲ ਹਿਸਟਰੀ
![PunjabKesari](https://static.jagbani.com/multimedia/08_33_183987574corona virus-ll.jpg)
ਇਸ ਤੋਂ ਇਲਾਵਾ ਰਿਸ਼ਤੇਦਾਰਾਂ ਨੂੰ ਮੂੰਹ ਦਿਖਾਉਣਾ ਅਤੇ ਧਾਰਮਿਕ ਰਸਮਾਂ ਜਿਵੇਂ ਕਿ ਧਾਰਮਿਕ ਪਾਠ ਪੜ੍ਹਨਾ, ਪਵਿੱਤਰ ਪਾਣੀ ਦਾ ਛਿੜਕਾਅ ਅਤੇ ਕਈ ਹੋਰ ਅੰਤਿਮ ਰਸਮਾਂ, ਜਿਨ੍ਹਾਂ ਦੇ ਕਰਨ 'ਤੇ ਸਰੀਰ ਛੂਹਣ ਦੀ ਲੋੜ ਨਹੀਂ ਹੁੰਦੀ, ਲਈ ਲਾਸ਼ ਨੂੰ ਦਿਖਾਉਣ ਲਈ ਬੈਗ ਨੂੰ (ਸਟਾਫ ਵਲੋਂ ਆਮ ਸਾਵਧਾਨੀਆਂ ਵਰਤ ਕੇ) ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਮ੍ਰਿਤਕ ਦੇਹ ਨੂੰ ਨਹਾਉਣ, ਚੁੰਮਣਾ, ਗਲੇ ਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਸੰਸਕਾਰ/ਦਫਨਾਉਣ ਵਾਲੇ ਮੁਲਾਜ਼ਮਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਸੰਸਕਾਰ/ਦਫਨਾਉਣ ਤੋਂ ਬਾਅਦ ਹੱਥਾਂ ਦੀ ਸਫਾਈ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ, ਸ਼ਮਸ਼ਾਨਘਾਟ/ਦਫਨਾਉਣ ਵਾਲੇ ਸਥਾਨ 'ਤੇ ਵੱਡੇ ਇਕੱਠ ਤੋਂ ਸਮਾਜਿਕ ਦੂਰੀਆਂ ਦੇ ਉਪਾਅ ਵਜੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਦੇ ਵਿਰੋਧ 'ਤੇ ਕੈਪਟਨ ਦਾ ਵੱਡਾ ਬਿਆਨ
ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ 'ਤੇ ਮਜੀਠਿਆ ਨੇ ਘੇਰੀ ਸੂਬਾ ਸਰਕਾਰ (ਵੀਡੀਓ)
NEXT STORY