ਮੋਹਾਲੀ : ਜ਼ਿਲਾ ਰੋਪੜ ਦੇ ਪਿੰਡ ਚਤਾਮਲੀ ਵਿਖੇ ਕੋਰੋਨਾ ਪੀੜਤ ਸਰਪੰਚ ਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖੁਦ ਪੁੱਜੇ ਅਤੇ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਪੀੜਤ ਰਹੇ ਮ੍ਰਿਤਕ ਦੇ ਸਸਕਾਰ ਸਬੰਧੀ ਲੋਕਾਂ ਦੇ ਦਿਲਾਂ 'ਚ ਪੈਦਾ ਹੋ ਰਹੀਆਂ ਗਲਤ ਧਾਰਨਾਵਾਂ ਨੂੰ ਖਾਰਜ ਕੀਤਾ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਪੰਚ ਮੋਹਨ ਸਿੰਘ ਇਕ ਸਮਾਜ ਸੇਵਕ ਸਨ, ਜੋ ਅਕਸਰ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਦੇ ਸਨ। ਉਨ੍ਹਾਂ ਇਸ ਮੌਕੇ 'ਤੇ ਪੰਜਾਬ ਵਾਸੀਆਂ ਨੂੰ ਕੋਵਿਡ-19 ਦੀ ਬਿਮਾਰੀ ਨਾਲ ਮਿਤ੍ਰਕ ਦੇਹ ਦੇ ਸਸਕਾਰ ਨੂੰ ਲੈ ਕੇ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਵੀਡ-19 ਪਾਜ਼ੇ ਟਿਵ ਮ੍ਰਿਤਕ ਦੇ ਸਰੀਰ ਦਾ ਸਸਕਾਰ ਕਰਨ ਨਾਲ ਕੋਈ ਵਾਧੂ ਖਤਰਾ ਪੈਦਾ ਨਹੀਂ ਹੁੰਦਾ ਅਤੇ ਸਸਕਾਰ ਦੀ ਪੂਰੀ ਪ੍ਰਕਿਰਿਆ 'ਚ ਸਿਹਤ ਵਿਭਾਗ ਵਲੋਂ ਜਾਰੀ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਮਰੀ ਮਨੁੱਖਤਾ : ਹੁਣ ਜਲੰਧਰ 'ਚ ਵੀ ਨਹੀਂ ਹੋਣ ਦਿੱਤਾ ਮ੍ਰਿਤਕ ਦਾ ਅੰਤਿਮ ਸੰਸਕਾਰ (ਤਸਵੀਰਾਂ)
ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼ਮਸ਼ਾਨ ਘਾਟ ਵਿਖੇ ਕਰਮਚਾਰੀਆਂ ਵਲੋਂ ਦੇਹ ਦੇ ਸਸਕਾਰ ਨਾਲ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ ਹੈ। ਇਥੋਂ ਤੱਕ ਕਿ ਦੇਹ ਦੀ ਰਾਖ ਨਾਲ ਵੀ ਕੋਈ ਖਤਰਾ ਪੈਦਾ ਨਹੀਂ ਹੁੰਦਾ ਅਤੇ ਇਸ ਦੀ ਰਾਖ ਵੀ ਇਕੱਠੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਦੁੱਖ ਵਾਲੀ ਗੱਲ ਹੈ ਕਿ ਪਿਛਲੇ ਦਿਨੀਂ ਕੋਰੋਨਾ ਪੀੜਤ ਮ੍ਰਿਤਕਾਂ ਦੇ ਸਸਕਾਰ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮਨ੍ਹਾਂ ਕੀਤਾ ਗਿਆ, ਜੋ ਬਹੁਤ ਨਿੰਦਣਯੋਗ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ ਵਿਅਕਤੀ ਦੀ ਦੇਹ ਦਾ ਸਨਮਾਨ ਤੇ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਹੋਵੇ ਸਸਕਾਰ
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਲੌਕ ਡਾਊਨ ਦੌਰਾਨ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਜੋ ਵੀ ਫੈਸਲੇ ਲਏ ਜਾ ਰਹੇ ਹਨ, ਉਹ ਆਪ ਸਭ ਦੀ ਸਿਹਤਮੰਦੀ ਤੇ ਭਲਾਈ ਲਈ ਹਨ ਅਤੇ ਸਾਰਿਆਂ ਨੂੰ ਕੋਰੋਨਾ ਦੇ ਖਾਤਮੇ ਲਈ ਸਰਕਾਰ ਦਾ ਅੱਗੇ ਵੱਧ ਕੇ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੁਹਰਾਦਿਆਂ ਕਿਹਾ ਕਿ ਕੋਵਿਡ -19 ਦੇ ਫੈਲਣ ਦਾ ਮੁੱਖ ਕਾਰਨ ਡਰਾਪਲੈਟਸ (ਮੂੰਹ ਵਿਚੋਂ ਥੁੱਕ ਦੇ ਛਿੱਟੇ) ਅਤੇ ਪ੍ਰਭਾਵਿਤ ਵਿਅਕਤੀ ਨਾਲ ਨੇੜਲਾ ਸੰਪਰਕ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਸਰਪੰਚ ਦੀ ਪਤਨੀ ਅਤੇ ਬੇਟਾ ਵੀ ਕਰੋਨਾ ਪਾਜ਼ੇਟਿਵ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਦੋਹਾਂ ਦੀ ਹਾਲਤ 'ਚ ਕਾਫੀ ਸੁਧਾਰ ਹੈ।
ਇਹ ਵੀ ਪੜ੍ਹੋ : 'ਕੋਰੋਨਾ ਨਾਲ ਮਰਨ ਵਾਲੇ ਕਿਸੇ ਵੀ ਸ਼ਖਸ ਦਾ ਸਸਕਾਰ ਕਰਨ 'ਚ ਕੋਈ ਖਤਰਾ ਨਹੀਂ'
ਕੋਰੋਨਾ ਨਾਲ ਮਰੇ ਵਿਅਕਤੀ ਦੀ ਦੇਹ ਦਾ ਸਨਮਾਨ ਤੇ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਹੋਵੇ ਸਸਕਾਰ
NEXT STORY