ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਨੇ ਕਹਿਰ ਢਾਹਿਆ ਹੋਇਆ ਹੈ। ਸੂਬੇ ਦੇ ਵੱਡੇ-ਵੱਡੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡਾਕਟਰ ਅਤੇ ਨਰਸਾਂ 'ਤੇ ਕੋਰੋਨਾ ਭਾਰੀ ਪੈ ਰਿਹਾ ਹੈ। ਇਸ ਲਈ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਮਹਾਮਾਰੀ ਦੀ ਔਖੀ ਘੜੀ 'ਚ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਅਮਰਜੈਂਸੀ ਤੋਂ ਘਰੋਂ ਬਾਹਰ ਨਾ ਨਿਕਲਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਵੀ ਪਾਲਣਾ ਕਰਨ।
ਇਹ ਵੀ ਪੜ੍ਹੋ : 15 ਦਿਨ ਪਹਿਲਾਂ ਰੱਖੇ ਨੌਕਰ ਦਾ ਵੱਡਾ ਕਾਂਡ, ਬੇਰਹਿਮੀ ਨਾਲ ਕਤਲ ਕੀਤਾ ਪ੍ਰਾਪਰਟੀ ਕਾਰੋਬਾਰੀ
ਬਲਬੀਰ ਸਿੱਧੂ ਅਕਸਰ ਕੋਰੋਨਾ ਮਰੀਜ਼ਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਸਪਤਾਲਾਂ ਦੀ ਚੈਕਿੰਗ ਕਰਦੇ ਹਨ ਅਤੇ ਇਸ ਦੇ ਨਾਲ ਹੀ ਮਹਿਕਮਿਆਂ ਦੇ ਅਫਸਰਾਂ, ਮੁਲਾਜ਼ਮਾਂ ਅਤੇ ਸੂਬੇ ਦੇ ਲੋਕਾਂ ਨੂੰ ਮਿਲਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਪੁਲਸ 'ਤੇ ਕੋਰੋਨਾ ਦਾ ਕਹਿਰ, ਥਾਣੇ ਦੇ 8 ਮੁਲਾਜ਼ਮ ਪਾਜ਼ੇਟਿਵ
ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਬਲਬੀਰ ਸਿੱਧੂ ਨੇ ਖੁਦ ਹੀ ਆਪਣਾ ਕੋਰੋਨਾ ਟੈਸਟ ਕਰਵਾਇਆ। ਬਲਬੀਰ ਸਿੱਧੂ ਵੱਲੋਂ ਕੋਰੋਨਾ ਸਬੰਧੀ ਸ਼ੁੱਕਰਵਾਰ ਨੂੰ ਟੈਸਟ ਕਰਵਾਇਆ ਗਿਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਜਨਤਾ ਦੇ ਸਹਿਯੋਗ ਨਾਲ ਹੀ ਇਸ ਭਿਆਨਕ ਮਹਾਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਦੀਆਂ ਚਾਹਵਾਨ ਨਰਸਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਦਿੱਤੀ ਇਹ ਖ਼ਾਸ ਸਹੂਲਤ
ਟਰਾਂਸਫਾਰਮਰ ਤੋਂ ਡਿੱਗਣ ਕਾਰਨ ਲਾਈਨਮੈਨ ਦੀ ਮੌਤ
NEXT STORY