ਪਟਿਆਲਾ (ਇੰਦਰਜੀਤ) : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਚਾਨਕ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ ਕਰਨ ਪੁੱਜੇ ਅਤੇ ਸਿਹਤ ਸਹੂਲਤਾਂ ਦਾ ਹਾਲ ਜਾਣਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਪਹਿਲਾਂ ਕੁੱਝ ਲੋਕ ਕੋਰੋਨਾ ਨੂੰ ਲੈ ਕੇ ਅਫ਼ਵਾਹਾਂ ਫੈਲਾ ਰਹੇ ਸਨ, ਜਿਸ ਕਾਰਨ ਜਨਤਾ ਕੋਰੋਨਾ ਸਬੰਧੀ ਟੈਸਟ ਕਰਵਾਉਣ ਤੋਂ ਗੁਰੇਜ਼ ਕਰ ਰਹੀ ਸੀ ਪਰ ਹੁਣ ਸਰਕਾਰ ਵੱਲੋਂ ਅਫ਼ਵਾਹਾਂ ਫੈਲਾਉਣ ਵਾਲੇ ਵਿਅਕਤੀਆਂ 'ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਦੁਬਾਰਾ ਕਾਇਮ ਹੋਇਆ ਹੈ ਅਤੇ ਲੋਕ ਹੁਣ ਖੁਦ ਟੈਸਟਿੰਗ ਲਈ ਦਿਲਚਸਪੀ ਦਿਖਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦੌਰਾਨ ਸਿਹਤ ਕਾਮਿਆਂ ਨੇ ਬਹੁਤ ਵਧੀਆ ਕੰਮ ਕੀਤਾ ਹੈ, ਜਿਸ ਕਾਰਨ ਪਟਿਆਲਾ 'ਚ ਕੋਰੋਨਾ ਦਾ ਗ੍ਰਾਫ ਹੇਠਾਂ ਆਇਆ ਹੈ। ਉਸ ਇਸ ਮੌਕੇ ਇਕ ਸਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੋ ਵੀਡੀਓ ਪਹਿਲਾਂ ਵਾਇਰਲ ਹੋਈ ਸੀ, ਜਿਸ 'ਚ ਇਕ ਮਰੀਜ਼ ਬੀਬੀ ਦੀ ਮੌਤ ਹੋਣ 'ਤੇ ਉਸ ਦੇ ਪੌੜੀਆਂ 'ਚ ਪਏ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਸ ਮਾਮਲੇ ਦੀ ਜਾਂਚ ਮਹਿਕਮੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਸ ਬਾਰੇ ਮੰਤਰੀ ਓ. ਪੀ. ਸੋਨੀ ਹੀ ਦੱਸ ਸਕਦੇ ਹਨ।
ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ 25 ਨੂੰ 'ਪੰਜਾਬ ਬੰਦ' ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ
NEXT STORY