ਚੰਡੀਗੜ੍ਹ : ਸੂਬੇ 'ਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਗਸਤ, 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜ਼ਨਲ ਹਸਪਤਾਲ ਅਤੇ 6 ਈ. ਐਸ. ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ, ਜਿਸ ਨਾਲ ਮਰੀਜ਼ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ-ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।
ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਹ ਪ੍ਰਗਟਾਵਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮਹਾਮਾਰੀ ਦੌਰਾਨ ਵੀ ਪੰਜਾਬ ਸਰਕਾਰ ਨੇ ਜਨਵਰੀ, 2020 ਤੋਂ ਜੁਲਾਈ, 2021 ਤੱਕ ਹੈਪਾਟਾਈਟਸ-ਸੀ ਵਾਇਰਸ ਦੇ ਲਗਭਗ 18,000 ਮਰੀਜ਼ਾਂ ਦਾ ਇਲਾਜ ਕੀਤਾ। ਹਾਲਾਂਕਿ, ਇਸ ਪ੍ਰੋਗਰਾਮ ਦਾ ਵਿਸਥਾਰ 9 ਕੇਂਦਰੀ ਜੇਲ੍ਹਾਂ ਵਿਚਲੇ ਕੈਦੀਆਂ ਲਈ ਵੀ ਕੀਤਾ ਗਿਆ ਤਾਂ ਜੋ ਇਨ੍ਹਾਂ ਸਾਰੇ ਉੱਚ ਜ਼ੋਖਮ ਵਾਲੇ ਕੇਸਾਂ ਨੂੰ ਹੈਪੇਟਾਈਟਸ-ਸੀ ਦੇ ਇਲਾਜ ਲਈ ਕਿਤੇ ਹੋਰ ਜਾਣਾ ਨਾ ਪਵੇ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਗਰਭਵਤੀ ਜਨਾਨੀਆਂ ਦੀ ਹੈਪੇਟਾਈਟਸ-ਬੀ ਅਤੇ ਸੀ ਲਈ ਮੁਫ਼ਤ ਜਾਂਚ ਕਰਵਾਉਣ ਲਈ ਯੋਜਨਾ ਵੀ ਉਲੀਕੀ ਹੈ।
ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਰੈਪਿਡ ਟੈਸਟ ਕਿੱਟਾਂ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਪਾਜ਼ੇਟਿਵ ਗਰਭਵਤੀ ਜਨਾਨੀਆਂ ਦੀ ਜਲਦ ਸਿਹਤਯਾਬੀ ਲਈ ਉਨ੍ਹਾਂ ਨੂੰ ਨਜ਼ਦੀਕੀ ਇਲਾਜ ਕੇਂਦਰ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜੋ ਉਨ੍ਹਾਂ ਦੇ ਨਵਜੰਮੇ ਬੱਚੇ ਲਈ ਵੀ ਸਿਹਤ ਸੁਰੱਖਿਆ ਯਕੀਨੀ ਬਣਾਏਗਾ। ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ-19 ਮਹਾਮਾਰੀ ਦੌਰਾਨ, ਟੈਸਟਿੰਗ ਅਤੇ ਇਲਾਜ ਸਬੰਧੀ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਇਲਾਜ ਕੇਂਦਰਾਂ ਦੀ ਗਿਣਤੀ 25 ਤੋਂ ਵਧਾ ਕੇ 67 ਕਰ ਦਿੱਤੀ ਗਈ ਤਾਂ ਜੋ ਹਰ ਮਰੀਜ਼ ਲਈ ਹੈਪੇਟਾਈਟਸ-ਸੀ ਦੇ ਇਲਾਜ ਨੂੰ ਉਪਲੱਬਧ ਕਰਵਾਇਆ ਜਾ ਸਕੇ।
ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ
NEXT STORY