ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੇਜ਼-5, ਮੋਹਾਲੀ ਵਿਖੇ ਬਲਬੀਰ ਸਿੰਘ ਜੀ ਦੇ ਪੋਤਰੇ ਅਤੇ ਨਰਿੰਦਰਜੀਤ ਸਿੰਘ ਜੀ ਦੇ ਸਪੁੱਤਰ ਹਰਮਨਜੋਤ ਸਿੰਘ ਨੂੰ 10ਵੀਂ ਜਮਾਤ 'ਚ 97.2 ਫ਼ੀਸਦੀ ਅੰਕ ਪ੍ਰਾਪਤ ਕਰਨ 'ਤੇ ਘਰ ਪਹੁੰਚ ਕੇ ਵਧਾਈ ਦਿੱਤੀ। ਬਲਬੀਰ ਸਿੱਧੂ ਨੇ ਕਿਹਾ ਕਿ ਹਰਮਨਜੋਤ ਸਿੰਘ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਮੋਹਾਲੀ ਦੇ ਨਾਲ-ਨਾਲ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀ ਸਾਡੇ ਪੰਜਾਬ ਅਤੇ ਦੇਸ਼ ਦੇ ਭਵਿੱਖ ਦੀਆਂ ਮਜ਼ਬੂਤ ਨੀਹਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਵਿੱਦਿਅਕ ਦ੍ਰਿੜਤਾ ਅਤੇ ਵਚਨਬੱਧਤਾ ਸੱਚਮੁੱਚ ਰੰਗ ਲਿਆਉਂਦੀ ਹੈ ਅਤੇ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੇ ਹਨ। ਹਰਮਨਜੋਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਪਲੱਬਧੀ ਇਨ੍ਹਾਂ ਨੌਜਵਾਨਾਂ ਦੀ ਮਿਹਨਤ, ਜਨੂੰਨ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸ ਕਾਮਯਾਬੀ ਵਿੱਚ ਮਾਪਿਆਂ ਅਤੇ ਅਧਿਆਪਕਾਂ ਦਾ ਵੀ ਅਹਿਮ ਯੋਗਦਾਨ ਰਿਹਾ ਹੈ, ਜਿਸ ਦੀ ਮੈਂ ਖੁੱਲ੍ਹੇ ਦਿਲੋਂ ਸ਼ਲਾਘਾ ਕਰਦਾ ਹਾਂ। ਇਸ ਮੌਕੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਹਰਕੇਸ਼ ਚੰਦ ਸ਼ਰਮਾ (ਮੱਛਲੀ ਕਲਾਂ), ਇੰਦਰਜੀਤ ਸਿੰਘ ਖੋਖਰ ਅਤੇ ਵਿਕਰਮਜੀਤ ਸਿੰਘ ਹੂੰਝਣ ਵੀ ਮੌਜੂਦ ਸਨ।
ਪੰਜਾਬ ਵਿਚ ਵੱਡੀ ਲੁੱਟ, 15 ਲੁਟੇਰਿਆਂ ਨੇ ਇਕੱਠਿਆਂ ਬੋਲਿਆ ਧਾਵਾ ਤੇ ਫਿਰ...
NEXT STORY