ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਫੋਕੇ ਵਾਅਦਿਆਂ ਦੀ ਨਿਖ਼ੇਧੀ ਕੀਤੀ। ਉਨ੍ਹਾਂ ਨੇ ਲਗਾਤਾਰ ਪਾਵਰ ਕੱਟਾਂ ਦਾ ਸਾਹਮਣਾ ਕਰ ਰਹੇ ਮੋਹਾਲੀ ਵਾਸੀਆਂ ਦੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮੋਹਾਲੀ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਨੂੰ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕਾਂ ਦਾ ਇਸ ਵੱਧਦੀ ਗਰਮੀ 'ਚ ਜਿਊਣਾ ਔਖਾ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਬਿਨਾਂ ਕਿਸੇ ਦੀ ਚਿੰਤਾ ਕੀਤੇ ਸੁੱਤੀ ਪਈ ਹੈ। ਸਿੱਧੂ ਨੇ ਅੱਗੇ ਕਿਹਾ ਕਿ ਮਾਨਸੂਨ ਵੀ ਸ਼ੁਰੂ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਮੋਹਾਲੀ ਵਾਸੀਆਂ ਨੂੰ ਪਾਵਰ ਕੱਟਾਂ ਤੋਂ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਮਿਲੀ ਹੈ। ਅੱਜ ਵੀ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਰਾਤਾਂ ਕੱਟਣੀਆਂ ਪੈ ਰਹੀਆਂ ਹਨ ਅਤੇ ਇਹ ਤਾਂ ਸਿਰਫ਼ ਸ਼ਹਿਰੀ ਇਲਾਕਿਆਂ ਦਾ ਹਾਲ ਹੈ, ਪਿੰਡਾਂ ਦੇ ਹਾਲਾਤ ਤਾਂ ਇਸ ਤੋਂ ਵੀ ਬਦਤਰ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਾ ਹਾਂ ਕਿ ਉਹ ਬਿਜਲੀ ਵਿਭਾਗ ਵਿੱਚ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਇਸ ਪਾਵਰ ਕੱਟ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।
ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
NEXT STORY