ਮੋਹਾਲੀ (ਨਿਆਮੀਆਂ) : ਮੋਹਾਲੀ ਵਿਚ ਹੀ ਬਣੇਗਾ ਪ੍ਰਸਤਾਵਿਤ ਮੈਡੀਕਲ ਕਾਲਜ, ਇਸ ਨੂੰ ਹੋਰ ਥਾਂ 'ਤੇ ਬਦਲਣ ਦੀ ਕੋਈ ਤਜਵੀਜ਼ ਨਹੀਂ ਹੈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਵੀ ਸਪੱਸ਼ਟ ਤੌਰ 'ਤੇ ਭਰੋਸਾ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਕਾਲਜ ਬਣਾਉਣ ਲਈ ਸਿਹਤ ਵਿਭਾਗ, ਮੈਡੀਕਲ ਸਿੱਖਿਆ ਵਿਭਾਗ, ਗਮਾਡਾ ਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਬੜਮਾਜਰਾ ਤੇ ਬਲੌਂਗੀ ਵਿਖੇ ਥਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।
ਸਿੱਧੂ ਨੇ ਮੈਡੀਕਲ ਕਾਲਜ ਨੂੰ ਮੋਹਾਲੀ ਤੋਂ ਤਬਦੀਲ ਕੀਤੇ ਜਾਣ ਵਾਲੀਆਂ ਗੱਲਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇਸ ਵਿਚ ਕੋਈ ਵੀ ਸੱਚਾਈ ਨਹੀਂ ਹੈ। ਮੈਡੀਕਲ ਕਾਲਜ ਮੋਹਾਲੀ ਵਿਖੇ ਹੀ ਬਣੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਵਿਅਕਤੀਆਂ ਦੀਆਂ ਲੂੰਬੜ ਚਾਲਾਂ ਵਿਚ ਨਾ ਆਉਣ ਜਿਹੜੇ ਕਿ ਮੈਡੀਕਲ ਕਾਲਜ ਨੂੰ ਮੋਹਾਲੀ ਤੋਂ ਤਬਦੀਲ ਕਰਨ ਦਾ ਝੂਠਾ ਪ੍ਰਚਾਰ ਕਰ ਰਹੇ ਹਨ। ਮੈਡੀਕਲ ਕਾਲਜ ਬਣਾਉਣ ਵਾਲੀ ਥਾਂ ਦਾ ਜਾਇਜ਼ਾ ਲੈਣ ਮੌਕੇ ਹਰਕੇਸ਼ ਚੰਦ ਸ਼ਰਮਾ, ਗੁਰਚਰਨ ਸਿੰਘ ਭਮਰਾ, ਮੈਡੀਕਲ ਸਿੱਖਿਆ ਵਿਭਾਗ ਦੇ ਜੁਆਇੰਟ ਡਾਇਰੈਕਟਰ ਤੇ ਸਿਹਤ ਮੰਤਰੀ ਪੰਜਾਬ ਦੇ ਓ. ਐੱਸ. ਡੀ. ਡਾ. ਪੁਨੀਤ ਗਿਰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਗਰਗ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਐੱਸ. ਡੀ. ਐੱਮ. ਡਾ. ਆਰ. ਪੀ. ਸਿੰਘ ਤੇ ਐੱਸ. ਐੱਮ. ਓ. ਮਨਜੀਤ ਸਿੰਘ ਵੀ ਮੌਜੂਦ ਸਨ।
ਆਨਲਾਈਨ ਰਜਿਸਟਰੀ ਸ਼ੁਰੂ ਹੋਣ ਨਾਲ ਇਕ ਦਿਨ 'ਚ 45 ਕਾਗਜ਼ ਹੀ ਹੋਣਗੇ ਰਜਿਸਟਰਡ
NEXT STORY