ਚੰਡੀਗੜ੍ਹ (ਸ਼ਰਮਾ)— ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਨ ਲਿਆ ਹੈ ਿਕ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਕਮਿਊਨਿਟੀ ਪੱਧਰ ਤੱਕ ਪਹੁੰਚ ਚੁੱਕਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਸਿੱਧੂ ਨੇ ਕਿਹਾ ਕਿ ਸੂਬੇ 'ਚ ਹਰ ਰੋਜ਼ ਵਧ ਰਹੇ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ 'ਚ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ, ਜਿਸ 'ਚ ਪੀੜਤ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਰਹੀ ਹੈ। ਜਿਸ ਨਾਲ ਇਸ ਮਹਾਮਾਰੀ ਦੇ ਕਮਿਊਨਿਟੀ ਪੱਧਰ 'ਤੇ ਪਹੁੰਚਣ ਦੀ ਪੁਸ਼ਟੀ ਹੁੰਦੀ ਹੈ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ
ਤਬਲੀਗੀ ਜਮਾਤ 'ਚ ਸੂਬੇ 'ਚੋਂ 430 ਲੋਕਾਂ ਨੇ ਲਿਆ ਸੀ ਹਿੱਸਾ
ਐੱਨ. ਆਰ. ਆਈ. ਅਤੇ ਦਿੱਲੀ 'ਚ ਤਬਲੀਗੀ ਜਮਾਤ 'ਚ ਭਾਗ ਲੈਣ ਵਾਲਿਆਂ ਦੇ ਹੁਣ ਤੱਕ ਲਾਪਤਾ ਹੋਣ ਦੇ ਸਵਾਲ 'ਤੇ ਸਿੱਧੂ ਨੇ ਕਿਹਾ ਕਿ ਜਮਾਤ 'ਚ ਸੂਬੇ ਤੋਂ 430 ਲੋਕਾਂ ਨੇ ਭਾਗ ਲਿਆ ਸੀ। ਜਿਨ੍ਹਾਂ 'ਚੋਂ 422 ਦੀ ਪਛਾਣ ਹੋ ਚੁੱਕੀ ਹੈ ਅਤੇ ਇਨ੍ਹਾਂ ਦੇ ਸੈਂਪਲ ਦੀ ਜਾਂਚ ਦਾ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਕੋਰੋਨਾ ਦੇ ਖੌਫ ਕਾਰਨ ਸ਼ਮਸ਼ਾਨ ਘਾਟ 'ਚ ਸਸਕਾਰ ਦਾ ਹੋਇਆ ਵਿਰੋਧ
ਇਸ ਗੱਲ ਦਾ ਦੁੱਖ ਹੈ ਕਿ ਭਾਈ ਨਿਰਮਲ ਸਿੰਘ ਦੇ ਮੁੱਢਲੇ ਇਲਾਜ 'ਚ ਨਹੀਂ ਦਿਖਾਈ ਗਈ ਗੰਭੀਰਤਾ
ਸ਼੍ਰੀ ਦਰਬਾਰ ਸਾਹਿਬ ਦੇ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਇਲਾਜ 'ਚ ਕੋਤਾਹੀ ਵਰਤਣ ਦੇ ਸਬੰਧ 'ਚ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਦੇ ਮੁਢਲੇ ਇਲਾਜ ਦੌਰਾਨ ਗੰਭੀਰਤਾ ਨਹੀਂ ਦਿਖਾਈ ਗਈ। ਪਹਿਲਾਂ 10 ਦਿਨਾਂ ਤੱਕ ਉਨ੍ਹਾਂ ਦਾ ਫੈਮਿਲੀ ਡਾਕਟਰ ਜਾਂ ਗੁਰੂ ਰਾਮਦਾਸ ਹਸਪਤਾਲ 'ਚ ਇਲਾਜ ਚੱਲਦਾ ਰਿਹਾ ਪਰ ਇਸ ਦੌਰਾਨ ਲੱਛਣ ਹੋਣ ਦੇ ਬਾਵਜੂਦ ਉਨ੍ਹਾਂ ਦੇ ਸੈਂਪਲ ਦੀ ਕੋਰੋਨਾ ਵਾਇਰਸ ਲਈ ਜਾਂਚ ਨਹੀਂ ਕਰਵਾਈ ਗਈ। ਹਾਲਾਤ ਜ਼ਿਆਦਾ ਖਰਾਬ ਹੋਣ 'ਤੇ ਹੀ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਰੈਫਰ ਕੀਤਾ ਗਿਆ। ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਫਿਰ ਵੀ ਇਲਾਜ ਕਰ ਰਹੇ ਡਾਕਟਰਾਂ ਨੇ ਪੂਰਾ ਜ਼ੋਰ ਲਗਾਇਆ।
ਇਹ ਵੀ ਪੜ੍ਹੋ: ਕੈਪਟਨ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ
ਇਹ ਵੀ ਪੜ੍ਹੋ: ਕੋਰੋਨਾ ਤੋਂ ਬਚਣ ਲਈ ਹੁਸ਼ਿਆਰਪੁਰ ਦੇ 1163 ਪਿੰਡਾਂ ਨੇ ਅਪਣਾਇਆ ਇਹ ਉਪਰਾਲਾ
ਪੰਜਾਬ 'ਚ ਕੋਰੋਨਾ ਵਾਇਰਸ ਨੇ ਫੜੀ ਤੇਜ਼ੀ, ਪਠਾਨਕੋਟ 'ਚ ਇਕ ਹੋਰ ਪਾਜ਼ੇਟਿਵ ਕੇਸ ਆਇਆ ਸਾਹਮਣੇ
NEXT STORY