ਜੈਤੋ : ਆਮ ਆਦਮੀ ਪਾਰਟੀ 'ਚੋਂ ਅਸਤੀਫਾ ਦੇਣ ਤੋਂ ਬਾਅਦ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਇਸ ਅਸਤੀਫੇ ਦੇ ਪਿੱਛੇ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਜ਼ਿੰਮੇਵਾਰ ਦੱਸਿਆ ਹੈ। ਅਸਤੀਫੇ ਤੋਂ ਬਾਅਦ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਮਾਸਟਰ ਬਲਦੇਵ ਸਿੰਘ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਇਕ ਵੀ ਕੋਸ਼ਿਸ਼ ਨਹੀਂ ਕੀਤੀ ਗਈ। ਜੇਕਰ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਚਾਹੁੰਦੀ ਤਾਂ ਅੱਜ ਪੰਜਾਬ 'ਚ 'ਆਪ' ਦਾ ਅਜਿਹਾ ਹਾਲ ਨਾ ਹੁੰਦਾ।
ਅੱਗੇ ਬੋਲਦੇ ਹੋਏ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸਿਰਫ ਚਮਚਾਗਿਰੀ ਦਾ ਦੌਰ ਚੱਲ ਰਿਹਾ ਹੈ ਅਤੇ ਚਮਚਾਗਿਰੀ ਕਰਨ ਵਾਲਿਆਂ ਨੇ ਹੀ ਪਾਰਟੀ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ ਦੁਰਗੇਸ਼ ਪਾਠਕ ਤੇ ਗੈਰੀ ਵੜਿੰਗ ਚਲਾ ਰਹੇ ਹਨ ਜੇਕਰ ਦਿੱਲੀ ਦੀ ਲੀਡਰਸ਼ਿਪ ਨੇ ਨਾਰਾਜ਼ ਆਗੂਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੁੰਦੀ ਤਾਂ ਅੱਜ ਪਾਰਟੀ ਨਾ ਟੁੱਟਦੀ।
'ਬਾਦਲਾਂ ਨੂੰ ਸੱਤਾ 'ਚੋਂ ਬਾਹਰ ਹੋ ਕੇ ਹੀ ਕਿਉਂ ਯਾਦ ਆਉਂਦੇ ਹਨ ਪੰਜਾਬ ਦੇ ਮੁੱਦੇ'
NEXT STORY