ਚੰਡੀਗੜ੍ਹ/ਮਾਨਸਾ : ਆਮ ਆਦਮੀ ਪਾਰਟੀ ’ਚੋਂ ਅਸਤੀਫ਼ਾ ਦੇਣ ਤੋਂ ਬਾਅਦ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਇਹ ਐਲਾਨ ਅੱਜ ਮਾਨਸਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਕੀਤਾ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਜੈਤੋ ਵਿਧਾਨ ਸਭਾ ਸੀਟ ਤੋਂ ‘ਆਪ’ ਦੇ ਸਾਬਕਾ ਵਿਧਾਇਕ (ਅਯੋਗ ਐਲਾਨੇ) ਮਾਸਟਰ ਬਲਦੇਵ ਸਿੰਘ ਨੇ ਬੀਤੇ ਦਿਨੀਂ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਫਰਮਾਨ : ਮੁੱਖ ਮੰਤਰੀ ਖ਼ਿਲਾਫ਼ ਜਿੱਥੇ ਹੋਵੇ ਪ੍ਰਦਰਸ਼ਨ, ਉੱਥੇ ਲਾ ਦਿਓ ਡੀ. ਜੇ !
ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਆਪਣੇ ਅਸਤੀਫ਼ੇ ’ਚ ਮਾਸਟਰ ਬਲਦੇਵ ਸਿੰਘ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਨੂੰ ਸਵੀਕਾਰ ਕੀਤਾ ਜਾਵੇ। ਧਿਆਨ ਰਹੇ ਕਿ ਮਾਸਟਰ ਬਲਦੇਵ ਸਿੰਘ ਪਹਿਲਾਂ ਵੀ ਬਾਗੀ ਤੇਵਰ ਵਿਖਾ ਚੁੱਕੇ ਸਨ, ਜਦੋਂ ਉਹ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦੇ ਗੁਟ ’ਚ ਸੁਖਪਾਲ ਸਿੰਘ ਖਹਿਰਾ ਦੇ ਨਾਲ ਜਾ ਮਿਲੇ ਸਨ। ਮਾਸਟਰ ਬਲਦੇਵ ਸਿੰਘ ਵਲੋਂ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਹੋਣ ਦੇ ਬਾਵਜੂਦ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਦੀ ਟਿਕਟ ’ਤੇ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਵੀ ਲੜੀ ਸੀ ਅਤੇ ਹਾਰ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਖਿਲਾਫ਼ ਪੰਜਾਬ ਵਿਧਾਨ ਸਭਾ ’ਚ ਉਨ੍ਹਾਂ ਨੂੰ ਅਯੋਗ ਕਰਾਰ ਦੇਣ ਸਬੰਧੀ ਸ਼ਿਕਾਇਤ ਪਹੁੰਚੀ ਸੀ ਅਤੇ ਉਸੇ ’ਤੇ ਕਈ ਮਹੀਨੇ ਦੀ ਸੁਣਵਾਈ ਤੋਂ ਬਾਅਦ ਆਖਿਰ ਪੰਜਾਬ ਵਿਧਾਨਸਭਾ ਸਪੀਕਰ ਵਲੋਂ 26 ਅਕਤੂਬਰ ਨੂੰ ਉਨ੍ਹਾਂ ਨੂੰ ਅਯੋਗ ਐਲਾਨਦਿਆਂ ਜੈਤੋ ਵਿਧਾਨਸਭਾ ਸੀਟ ਨੂੰ ਖਾਲੀ ਐਲਾਨ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਵਿਦੇਸ਼ ਜਾ ਵਸੀ ਪਤਨੀ ਨੇ ਚਾੜ੍ਹਿਆ ਚੰਨ, ਹੈਰਾਨ ਕਰ ਦੇਵੇਗੀ ਪੂਰੀ ਘਟਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਇਕ ਹਜ਼ਾਰ ਰੁਪਏ ਪਿੱਛੇ ਲਗਾਈ ਸਤਲੁੱਜ ਵਿਚ ਚੁੱਭੀ, ਪੁੱਜਾ ਮੌਤ ਦੇ ਮੂੰਹ ’ਚ
NEXT STORY